ਪਟਿਆਲਾ 13 ਦਸੰਬਰ 2024 ( ਪੰਜਾਬੀ ਅੱਖਰ / ਬਿਊਰੋ ) – ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਪਵਨਦੀਪ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ ਅਤੇ ਟਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰੋਜੈਕਟਾਂ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ, ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਲਗਾਤਾਰ ਸੇਵਾਵਾਂ ਦੇ ਆ ਰਹੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕੇ ਰੁਜਗਾਰ ਦੀ ਮੰਗ ਕਰ ਰਹੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾਈ ਲੀਡਰਸ਼ਿਪ ਦੀ ਜਾਇਦਾਦ ਅਤੇ ਹੋਰ ਕੰਮਾਂ ਦੀ ਸਾਜਿਸ਼ੀ ਢੰਗ-ਤਰੀਕਿਆ ਨਾਲ ਪੜਤਾਲ ਕਰਵਾ ਕੇ ਉਨ੍ਹਾਂ ਨੂੰ ਝੂਠੇ ਕੇਸਾਂ ਵਿਚ ਉਲਝਾਉਣ ਦਾ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਇਹ ਹੈ ਕਿ ਇਨ੍ਹਾਂ ਸੰਘਰਸ਼ਸ਼ੀਲ ਆਗੂਆ ਨੂੰ ਝੂਠੇ ਕੇਸਾਂ ਵਿਚ ਉਲਝਾ ਕੇ ਪਬਲਿਕ ਅਦਾਰਿਆ ਦੇ ਨਿੱਜੀਕਰਨ/ਪੰਚਾਇਤੀਕਰਨ ਵਿਰੋਧੀ, ਵੱਖ ਵੱਖ ਵਿਭਾਗਾਂ ’ਚ ਸਾਲਾਂਬੱਧੀ ਅਰਸ਼ੇ ਤੋਂ ਲਗਾਤਾਰ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਆਊਟਸੋਰਸ ਅਤੇ ਇਨਲਿਸਟਮੈਂਟ ਵਰਕਰ ਦੇ ਪੱਕੇ ਰੁਜਗਾਰ ਦੀ ਪ੍ਰਾਪਤੀ ਲਈ ਮੋਰਚੇ ਦੇ ਪਲੇਟਫਾਰਮ ਤੇ ਪੂਰਅਮਨ ਢੰਗ ਨਾਲ ਸੰਘਰਸ਼ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਕੂਚਲਿਆ ਜਾ ਸਕੇ।
ਮੋਰਚੇ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਸਰਕਾਰ ਕੰਧ ਤੇ ਲਿੱਖਿਆ ਪੜ੍ਹ ਲਵੇ ਕਿ ਇਹ ਲੋਕ ਆਪਣੇ ਕੱਚੇ-ਪਿੱਲੇ ਰੁਜਗਾਰ ਨੂੰ ਪੱਕਾ ਰੁਜਗਾਰ ਕਰਨ ਦੀ ਪ੍ਰਾਪਤੀ ਤੱਕ ਇਹ ਸੰਘਰਸ਼ ਜਾਰੀ ਰੱਖਣਗੇ ਅਤੇ ਸਰਕਾਰ ਦੇ ਸਾਜਿਸ਼ੀ ਢੰਗ-ਤਰੀਕਿਆ ਦਾ ਸਖਤ ਨਿੰਦਿਆ ਕਰਦੇ ਹਾਂ। ਮੋਰਚੇ ਵੱਲੋਂ ਜਾਰੀ ਕੀਤੇ ਪ੍ਰੈਸ ਬਿਆਨ ਰਾਹੀ ਚੇਤਾਵਨੀ ਦਿੱਤੀ ਗਈ ਕਿ ਪੰਜਾਬ ਸਰਕਾਰ ਇਹ ਸਾਜਿਸ਼ੀ ਢੰਗ-ਤਰੀਕੇ ਛੱਡ ਕੇ ਮੋਰਚੇ ਦੀਆਂ ਮੰਗਾਂ ਜਿਵੇ ਕਿ ਉੁਪਰੋਕਤ ਵਿਭਾਗਾਂ ਵਿਚ ਸੇਵਾਵਾਂ ਦੇ ਰਹੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਸ਼ਾਮਿਲ ਕਰਕੇ ਪੱਕਾ ਰੁਜਗਾਰ ਕਰਮ ਸਮੇ ਤਮਾਮ ਮੰਗਾਂ ਦਾ ਤੁਰੰਤ ਨਿਪਟਾਰਾ ਕਰੇ, ਨਹੀਂ ਤਾਂ ਮੋਰਚੇ ਵੱਲੋਂ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਅਸੀਂ ਮਜਬੂਰ ਹੋਵਾਂਗੇ।
ਜਾਰੀ ਕਰਤਾ
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ
