ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਸਖ਼ਤ ਨਿਖੇਧੀ

ਗੁਰਦਾਸਪੁਰ, 28 ਜਨਵਰੀ ( ਪੰਜਾਬੀ ਅੱਖਰ / ਬਿਊਰੋ ) – ਬੀਤੀ 26 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਘਟਨਾ ਦੀ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਦੋਸ਼ੀਆਂ ਨੂੰ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ।

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਸ਼ਾਮਿਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਚੈਨ ਨਹੀਂ ਬੈਠਾਂਗੇ ਜਦੋਂ ਤੱਕ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਨਿਆਂ ਦੇ ਘੇਰੇ ਵਿੱਚ ਨਹੀਂ ਲਿਆਂਦਾ ਜਾਂਦਾ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇੱਥੇ ਨਫ਼ਰਤ ਦੇ ਬੀਜ ਨਹੀਂ ਉੱਘ ਸਕਦੇ। ਉਨ੍ਹਾਂ ਕਿਹਾ ਕਿ ਸਾਡਾ ਭਾਈਚਾਰਾ ਸਦੀਆਂ ਤੋਂ ਕਾਇਮ ਹੈ ਅਤੇ ਹਮੇਸ਼ਾਂ ਕਾਇਮ ਰਹੇਗਾ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਸਾਡੇ ਸਾਰਿਆਂ ਦੇ ਪ੍ਰੇਰਨਾ ਸ੍ਰੋਤ ਹਨ ਅਤੇ ਪੰਜਾਬੀ ਹਮੇਸ਼ਾਂ ਉਨ੍ਹਾਂ ਦਾ ਮਾਣ-ਸਤਿਕਾਰ ਕਰਦੇ ਰਹਿਣਗੇ।

Leave a Comment

[democracy id="1"]

You May Like This