Code Of Ethics

Download app

Subscribe To Print Edition

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਅਤੇ ਗ਼ਲਤ ਪਾਰਕ ਵਾਹਨਾਂ ਦੇ 12 ਚਲਾਨ ਕੱਟੇ |

ਗੁਰਦਾਸਪੁਰ, 29 ਜਨਵਰੀ (  ਪੰਜਾਬੀ ਅੱਖਰ / ਬਿਊਰੋ  ) – ਗੁਰਦਾਸਪੁਰ ਸ਼ਹਿਰ ਵਿੱਚ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਰਜਿੰਦਰ ਸਿੰਘ ਬੇਦੀ ਦੀਆਂ ਹਦਾਇਤਾਂ ਤਹਿਤ ਅੱਜ ਟਰਾਂਸਪੋਰਟ ਵਿਭਾਗ ਅਤੇ ਟਰੈਫ਼ਿਕ ਪੁਲਿਸ ਵੱਲੋਂ ਸਾਂਝੇ ਤੌਰ ਸ਼ਹਿਰ ਵਿੱਚ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਗ਼ਲਤ ਪਾਰਕ ਗੱਡੀਆਂ ਦੇ ਚਲਾਨ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ.ਟੀ.ਏ. ਗੁਰਦਾਸਪੁਰ ਸ੍ਰੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਟਰਾਂਸਪੋਰਟ ਵਿਭਾਗ ਅਤੇ ਟਰੈਫ਼ਿਕ ਪੁਲਿਸ ਵੱਲੋਂ ਸਾਂਝੇ ਚੈਕਿੰਗ ਅਭਿਆਨ ਦੌਰਾਨ ਗੁਰਦਾਸਪੁਰ ਸ਼ਹਿਰ ਵਿੱਚ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਗ਼ਲਤ ਪਾਰਕਿੰਗ ਕਰਨ ਅਤੇ ਹੋਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਕਰਕੇ 12 ਵਾਹਨਾਂ ਦੇ ਚਲਾਨ ਕੀਤੇ ਗਏ।  ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਪਾਰਕਿੰਗ ਸਿਰਫ਼ ਨਿਰਧਾਰਿਤ ਥਾਂ ‘ਤੇ ਹੀ ਕਰਨੀ ਚਾਹੀਦੀ ਹੈ ਅਤੇ ਬਜ਼ਾਰਾਂ ਵਿੱਚ ਜਾਂ ਸੜਕਾਂ ਕਿਨਾਰੇ ਗੱਡੀਆਂ ਪਾਰਕ ਨਹੀਂ ਕਰਨੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਜਿੱਥੇ ਟਰੈਫ਼ਿਕ ਜਾਮ ਲੱਗਦੇ ਹਨ ਓਥੇ ਕਈ ਵਾਰ ਸੜਕ ਹਾਦਸੇ ਵੀ ਵਾਪਰ ਜਾਂਦੇ ਹਨ।

ਆਰ.ਟੀ.ਏ. ਸ੍ਰੀ ਦਵਿੰਦਰ ਕੁਮਾਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਟਰੈਫ਼ਿਕ ਪੁਲਿਸ ਨਾਲ ਮਿਲ ਕੇ ਇਹ ਮੁਹਿੰਮ ਜਾਰੀ ਰਹੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸ਼ਹਿਰ ਦੇ ਬਜ਼ਾਰਾਂ ਅਤੇ ਸੜਕਾਂ ਉੱਪਰ ਗ਼ਲਤ ਪਾਰਕਿੰਗ ਨਾਲ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ।  ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਵਾਹਨ ਨਿਰਧਾਰਿਤ ਥਾਵਾਂ ਉੱਪਰ ਹੀ ਪਾਰਕ ਕਰਨ।

Leave a Comment

Advertisment

You May Like This