ਗੁਰਦਾਸਪੁਰ 19 ਮਾਰਚ 2025 ਨੂੰ ਦੂਨ ਇੰਟਰਨੈਸ਼ਨਲ ਸਕੂਲ ਵਿੱਚ ਸੰਭਾਵਤ ਤੌਰ ‘ਤੇ ਨਵੇਂ ਵਿਦਿਆਰਥੀਆਂ ਅਤੇ ਮਾਪਿਆਂ ਦਾ ਸਵਾਗਤ ਕਰਨ ਅਤੇ ਉਨ੍ਹਾਂ ਨੂੰ ਸਕੂਲ ਦੇ ਵਾਤਾਵਰਣ ਅਤੇ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਓਰੀਐਂਟੇਸ਼ਨ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਜੀ ਨੇ ਮਾਤਾ- ਪਿਤਾ ਦੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ , ਜੋ ਉਹਨਾਂ ਬੱਚਿਆਂ ਦੀ ਪਰਵਰਿਸ਼ ਲਈ ਮਦਦਗਾਰ ਸਾਬਿਤ ਹੋਣਗੇ। ਉਹਨਾਂ ਨੇ ਮਾਤਾ ਪਿਤਾ ਨੂੰ ਨਵੀਂ ਸਿੱਖਿਆ ਪ੍ਰਣਾਲੀ ਤੋਂ ਜਾਣੂ ਕਰਵਾਇਆ। ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਬੱਚਿਆਂ ਦੀ ਭੋਜਨ ਵਿੱਚ ਪੌਸ਼ਕ ਤੱਤਾਂ ਦੀ ਜ਼ਰੂਰਤ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮਾਪਿਆਂ ਦੀਆਂ ਅਸ਼ੰਕਾਵਾਂ ਦਾ ਹੱਲ ਵੀ ਕੀਤਾ। ਉਹਨਾਂ ਨੇ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਦੇ ਨਾਲ ਕੁਆਲਿਟੀ ਟਾਈਮ ਬਿਤਾਉਣ ਦੀ ਸਲਾਹ ਦਿੱਤੀ ਅਤੇ ਮਾਤਾ ਪਿਤਾ ਅਤੇ ਬੱਚਿਆਂ ਦੇ ਨਾਲ ਕਈ ਐਕਟੀਵਿਟੀਜ ਵੀ ਕੀਤੀਆਂ, ਜੋ ਉਹ ਘਰ ਵਿੱਚ ਆਪਣੇ ਬੱਚਿਆਂ ਨਾਲ ਕਰ ਸਕਦੇ ਹਨ।ਡਾਇਰੈਕਟਰ ਸਰਦਾਰ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਜੀ ਨੇ ਮਾਤਾ ਪਿਤਾ ਨੂੰ ਉਹਨਾਂ ਦੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

