ਆਰਥਿਕ ਪੱਖੋਂ ਕਮਜ਼ੋਰ ਬੱਚਿਆਂ ਲਈ ਨਿੱਜੀ ਸਕੂਲਾਂ ’ਚ 25 ਫ਼ੀਸਦੀ ਕੋਟਾ

ਪੰਜਾਬ ਮੰਤਰੀ ਮੰਡਲ ਵੱਲੋਂ ਵਿੱਤ ਵਰ੍ਹੇ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 20 ਮਾਰਚ :- ( ਪੰਜਾਬੀ ਅੱਖਰ / ਬਿਊਰੋ ) ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਭਲਕ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵਿੱਤ ਵਰ੍ਹੇ 2025-26 ਲਈ ਪੇਸ਼ ਕੀਤੇ ਜਾਣ ਵਾਲੇ ਬਜਟ ਅਨੁਮਾਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਦਾ ਪ੍ਰਾਈਵੇਟ ਸਕੂਲਾਂ ’ਚ 25 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ।

Leave a Comment

[democracy id="1"]

You May Like This