ਗੁਰਦਾਸਪੁਰ 3 ਮਾਰਚ 2025( ਪੰਜਾਬੀ ਅੱਖਰ / ਬਿਊਰੋ ) :- ਦੂਨ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੀ ਗ੍ਰੈਜੂਏਸ਼ਨ ਸਰਮਨੀ ਕਰਵਾਈ ਗਈ ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਾਕਟਰ ਹਰਜੋਤ ਕੌਰ , ਚੇਅਰਪਰਸਨ ਸ਼੍ਰੀਮਤੀ ਪਰਮਜੀਤ ਕੌਰ,ਡਾਇਰੈਕਟਰ ਸਰਦਾਰ ਗਗਨਦੀਪ ਸਿੰਘ ,ਸ੍ਰੀਮਤੀ ਮਨਦੀਪ ਕੌਰ ਅਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਜੀ ਦੀ ਅਗਵਾਈ ਹੇਠ ਕਰਵਾਈ ਗਈ। ਇਸ ਦੌਰਾਨ ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਬੱਚਿਆਂ ਨੂੰ ਕਨਵੋਕੇਸ਼ਨ ਡਰੈਸ ਵਿਚ ਡਿਗਰੀਆਂ ਦੇ ਕੇ ਸਨਮਾਨਿਤ ਕੀਤਾ, ਜਮਾਤ ਪਹਿਲੀ ਤੋਂ ਲੈ ਕੇ ਗਿਆਰਵੀਂ ਜਮਾਤ ਤੱਕ ਦੇ ਨਤੀਜੇ ਘੋਸ਼ਿਤ ਕੀਤੇ ਗਏ। ਜਦ ਕਿ ਇਸ ਦੌਰਾਨ ਕਿੰਡਰਗਾਰਟਨ ਦੇ ਨਨੇ ਮੁੰਨੇ ਵਿਦਿਆਰਥੀਆਂ ਨੇ ਸਵਾਗਤੀ ਅਤੇ ਮਨਮੋਹਕ ਡਾਂਸ ਦੀ ਪੇਸ਼ਕਾਰੀ ਕੀਤੀ। ਮੁੱਖ ਮਹਿਮਾਨ ਤੇ ਪ੍ਰਿੰਸੀਪਲ ਨੇ ਉਨਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਡਿਗਰੀਆਂ ਦਿੱਤੀਆਂ , ਮੁੱਖ ਮਹਿਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਰਵਾਏ ਜਾਂਦੇ ਪ੍ਰੋਗਰਾਮ ਕਰਕੇ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ ,ਜੋ ਉਹਨਾਂ ਦੀ ਜਿੰਦਗੀ ਵਿੱਚ ਅੱਗੇ ਵਧਣ ਤੇ ਸਫਲਤਾ ਦੀਆਂ ਬੁਲੰਦੀਆਂ ਨੂੰ ਛੂਹਣ ਵਿੱਚ ਉਤਸਾਹ ਪੈਦਾ ਕਰਦਾ ਹੈ। ਇਸ ਮੌਕੇ ਵਿਦਿਆਰਥੀ ਤੇ ਸਕੂਲ ਦਾ ਸਟਾਫ ਹਾਜ਼ਰ ਸੀ।
