ਜਬਰ-ਜਨਾਹ ਮਾਮਲਾ: ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ

ਸੱਤ ਸਾਲ ਪੁਰਾਣੇ ਮਾਮਲੇ ਵਿੱਚ ਸਜ਼ਾ ਸੁਣਾਈ; ਵਾਇਰਲ “ਯਸੂ ਯਸੂ” ਵੀਡੀਓ ਵਾਇਰਲ ਵੀਡੀਓ ਤੋਂ ਬਾਅਦ ਕਾਫੀ ਚਰਚਾ ਵਿਚ ਆਈਆ ਸੀ ਪਾਦਰੀ

ਮੁਹਾਲੀ, 1 ਅਪਰੈਲ ( ਪੰਜਾਬੀ ਅੱਖਰ / ਬਿਊਰੋ ) :-  ਇੱਥੋਂ ਦੀ ਅਦਾਲਤ ਨੇ 2018 ਦੇ ਜਬਰ ਜਨਾਹ ਮਾਮਲੇ ਵਿਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ 28 ਮਾਰਚ ਨੂੰ ਪਾਸਟਰ ਬਜਿੰਦਰ ਸਿੰਘ ਨੂੰ ਮੁਹਾਲੀ ਦੀ ਇੱਕ ਅਦਾਲਤ ਨੇ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਹੈ ਤੇ ਐਲਨ ਕੀਤਾ ਸੀ ਕਿ ਉਸ ਨੂੰ ਸਜ਼ਾ  ਪਹਿਲੀ ਅਪਰੈਲ ਨੂੰ ਸੁਣਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਇਹ ਮਾਮਲਾ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਦੁਆਰਾ ਪਾਸਟਰ ਵਿਰੁੱਧ ਜ਼ਬਰ ਜਨਾਹ ਦੇ ਲਗਾਏ ਦੋਸ਼ ਨਾਲ ਸਬੰਧਤ ਹੈ, ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਪਾਸਟਰ ਨੇ ਉਸ ਨੂੰ ਵਿਦੇਸ਼ ਲਿਜਾਣ ਦੇ ਬਹਾਨੇ ਉਸ ਨਾਲ ਬਿਨਾਂ ਸਹਿਮਤੀ ਦੇ ਸਬੰਧ ਬਣਾਏ ਸਨ। ਉਸ ਨੇ ਦੋਸ਼ ਲਗਾਇਆ ਕਿ ਪਾਦਰੀ ਨੇ ਉਸਦੀ ਇਕ ਅਸ਼ਲੀਲ ਵੀਡੀਓ ਵੀ ਬਣਾਈ ਸੀ।

ਇਸ ਸਬੰਧੀ 20 ਅਪਰੈਲ 2018 ਨੂੰ ਜ਼ੀਰਕਪੁਰ ਪੁਲੀਸ ਸਟੇਸ਼ਨ ਵਿਚ ਆਈਪੀਸੀ ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਇਕ ਐਫਆਈਆਰ ਦਰਜ ਕੀਤੀ ਗਈ ਸੀ। ਬਜਿੰਦਰ ਸਿੰਘ ਤੋਂ ਇਲਾਵਾ ਪੰਜ ਹੋਰਾਂ ( ਪਾਸਟਰ ਜਤਿੰਦਰ, ਪਾਸਟਰ ਅਕਬਰ, ਸੱਤਾਰ ਅਲੀ ਅਤੇ ਸੰਦੀਪ ਪਹਿਲਵਾਨ) ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ

Leave a Comment

[democracy id="1"]

You May Like This