ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 1 ਅਪਰੈਲ ( ਪੰਜਾਬੀ ਅੱਖਰ / ਬਿਊਰੋ ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਅਤੇ ਸਿੱਖਿਆ ਕ੍ਰਾਂਤੀ ਵਿਚ ਵੱਡਾ ਕਦਮ ਚੁੱਕਦਿਆਂ ਅੱਜ 700 ਦੇ ਕਰੀਬ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਹ ਨਿਯੁਕਤੀ ਪੱਤਰ ਚੰਡੀਗੜ੍ਹ ਵਿਖੇ ਟੈਗੋਰ ਥੀਏਟਰ ਵਿੱਚ ਸਮਾਗਮ ਦੌਰਾਨ ਦਿੱਤੇ ਗਏ। ਸ੍ਰੀ ਮਾਨ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਪ੍ਰੇਰਿਆ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਨਸ਼ਿਆ ਦੇ ਖਾਤਮੇ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਵਿਸ਼ਵ ਪੱਧਰੀ ਕੀਤਾ ਜਾਵੇਗਾ ਜਿਸ ਨੂੰ ਹੋਰਨਾਂ ਸੂਬਿਆਂ ਤੇ ਦੇਸ਼ਾਂ ਦੇ ਲੋਕ ਦੇਖਣ ਆਉਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ 40-40 ਮਿੰਟ ਦੇ ਪੀਰੀਅਡ ਵਿੱਚ ਬਿਠਾਉਣ ਦੀ ਥਾਂ ਛੋਟੇ- ਛੋਟੇ ਪੀਰੀਅਡ ਸ਼ੁਰੂ ਕਰਨ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾਤਾਂ ਕਿ ਬੱਚਿਆਂ ਦੀ ਰੁਚੀ ਸਕੂਲ ਬਾਰੇ ਹੋਰ ਜ਼ਿਆਦਾ ਵਧੇ।

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿਚ 20 ਹਜ਼ਾਰ ਦੇ ਕਰੀਬ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਭਰਤੀ ਕੀਤੇ ਗਏ ਹਨ। ਇਸ ਨਾਲ ਪੰਜਾਬ ਵਿਚ ਕੋਈ ਵੀ ਸਕੂਲ ਅਧਿਆਪਕ ਤੋਂ ਸੱਖਣਾ ਨਹੀਂ ਰਹੇਗਾ।

Leave a Comment

[democracy id="1"]

You May Like This