ਯੁੱਧ ਨਸ਼ਿਆਂ ਵਿਰੁੱਧ: ਰਾਜਪਾਲ ਨੇ ਫਤਿਹਗੜ੍ਹ ਚੂੜੀਆਂ ਵਿਚ ਪੈਦਲ ਯਾਤਰਾ ਦੀ ਕੀਤੀ ਅਗਵਾਈ

 

ਫਤਿਹਗੜ੍ਹ ਚੂੜੀਆਂ,4 ਅਪਰੈਲ ( ਪੰਜਾਬੀ ਅੱਖਰ / ਬਿਊਰੋ ) :- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਜਨ ਅੰਦੋਲਨ ਵਿੱਢਣ ਲਈ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਹੀ ਇਸ ਅਲਾਮਤ ਨਾਲ ਨਜਿੱਠਿਆ ਜਾ ਸਕਦਾ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਨਸ਼ਿਆਂ ਵਿਰੁੱਧ ਦੂਜੇ ਦਿਨ ਫਤਿਹਗੜ੍ਹ ਚੂੜੀਆਂ ਤੋਂ ਪੈਦਲ ਯਾਤਰਾ ਦੀ ਸ਼ੁਰੂਆਤ ਕਰਨ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸੂਰਬੀਰਾਂ ਅਤੇ ਯੋਧਿਆਂ ਦੀ ਧਰਤੀ ਹੈ, ਜਿਸ ਨੇ ਹਮੇਸ਼ਾਂ ਦੇਸ਼ ਵਿਰੋਧੀ ਤਾਕਤਾਂ ਨਾਲ ਲੋਹਾ ਲੈਂਦਿਆਂ ਉਨਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ।

ਰਾਜਪਾਲ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਹੁਣ ਪੰਜਾਬ ਦੇ ਹਰ ਜਾਗਰੂਕ ਨਾਗਰਿਕ ਲਈ ਮੌਕਾ ਹੈ ਕਿ ਉਹ ਇਸ ਲੜਾਈ ’ਚ ਸਰਕਾਰ ਦਾ ਸਾਥ ਦੇਵੇ ਅਤੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਬਣਾਵੇ। ਅੱਜ ਦੀ ਪੈਦਲ ਯਾਤਰਾ ਬੰਦੇਸ਼ਾ ਰਿਜ਼ੋਰਟ ਪਿੰਡ ਢਾਂਡੇ ਤੋਂ ਸ਼ੁਰੂ ਹੋ ਕੇ ਫਤਿਹਗੜ੍ਹ ਚੂੜੀਆਂ ਦੇ ਬਜ਼ਾਰਾਂ ਵਿਚੋਂ ਦੀ ਹੁੰਦੀ ਹੋਈ ਪੰਡਿਤ ਮੋਹਨ ਲਾਲ ਐਸ.ਡੀ ਕਾਲਜ (ਲੜਕੀਆਂ) ਫਤਿਹਗੜ੍ਹ ਚੂੜੀਆਂ ਵਿਖੇ ਸਮਾਪਤ ਹੋਈ।

ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਪ੍ਰਿੰਸੀਪਲ ਸਕੱਤਰ ਰਾਜਪਾਲ ਪੰਜਾਬ, ਸ਼ਿਵਦੁਲਾਰ ਸਿੰਘ ਢਿਲੋਂ, ਸਕੱਤਰ, ਭਾਰਤੀ ਰੈੱਡ ਕਰਾਸ ਸੁਸਾਇਟੀ ਪੰਜਾਬ, ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸਤਿੰਦਰ ਸਿੰਘ ਡੀ.ਆਈ.ਜੀ.(ਬਾਰਡਰ ਰੇਂਜ) ਅੰਮ੍ਰਿਤਸਰ, ਦਿਲਜਿੰਦਰ ਸਿੰਘ ਐੱਸ.ਐੱਸ.ਪੀ. ਪਠਾਨਕੋਟ, ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ, ਗੁਰਪ੍ਰੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵੀਰਪਾਲ ਕੋਰ ਐਸ.ਡੀ.ਐਮ ਫਤਿਹਗੜ੍ਹ ਚੂੜੀਆਂ, ਗੁਰਪ੍ਰੀਤ ਸਿੰਘ ਡੀਡੀਪੀਓ, ਰਣਪ੍ਰੀਤ ਸਿੰਘ ਆਰ.ਟੀ.ਏ, ਨੈਸ਼ਨਲ ਐਵਾਰਡੀ ਰਮੇਸ਼ ਮਹਾਜਨ, ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ਼ ਕਾਊਂਸਲਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਧਾਰਮਿਕ, ਸਮਾਜਿਕ, ਸਿੱਖਿਆ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Leave a Comment

[democracy id="1"]

You May Like This