‘ਮੋਰਚੇ’ ਵੱਲੋਂ ਆਦਰਸ਼ ਸਕੂਲ ਦੇ ਅਧਿਆਪਕਾਂ,ਮਾਪਿਆਂ ਅਤੇ ਕਿਸਾਨਾਂ ਤੇ ਕੀਤੇ ਅੰਨ੍ਹੇ ਤਸ਼ੱਦਦ ਦੀ ਸਖ਼ਤ ਨਿਖ਼ੇਧੀ


ਸੰਘਰਸ਼ ਨੂੰ ਕੁਚਲਣ ਦੀ ਬਿਜਾਏ ਅਧਿਆਪਕਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ ਸਰਕਾਰ :-ਮੋਰਚਾ ਆਗੂ

ਚੰਡੀਗੜ੍ਹ 05 ਅਪ੍ਰੈਲ 2025 ( ਪੰਜਾਬੀ ਅੱਖਰ / ਬਿਊਰੋ ) :-  ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ, ਪਵਨਦੀਪ ਸਿੰਘ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਗਗਨ,ਸੁਰਿੰਦਰ ਕੁਮਾਰ ਅਤੇ ਜਗਸੀਰ ਸਿੰਘ ਭੰਗੂ ਨੇ ਪੰਜਾਬ ਦੀ ‘ਆਪ ਸਰਕਾਰ’ ਵੱਲੋਂ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ,ਮਾਪਿਆਂ ਅਤੇ ਕਿਸਾਨਾਂ ਤੇ ਕਰਵਾਏ ਅੰਨ੍ਹੇ ਤਸ਼ੱਦਦ ਅਤੇ ਸੰਘਰਸ਼ਸੀਲ ਲੋਕਾਂ ਨੂੰ ਪੁਲਿਸ ਸਟੇਸ਼ਨਾਂ ਵਿੱਚ ਡੱਕਣ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਅਤਿ-ਨਿੰਦਣਯੋਗ ਕਾਰਵਾਈ ਨੇ ‘ਆਪ ਸਰਕਾਰ’ ਦੇ ਲੋਕ-ਹਿਤੈਸ਼ੀ ਹੋਣ ਦੇ ਦਾਅਵਿਆਂ ਦਾ ਪੂਰੀ ਤਰ੍ਹਾਂ ਪੋਲ ਖੋਲ ਦਿੱਤੀ ਹੈ,ਪੰਜਾਬ ਸਰਕਾਰ ਦੀ ਸਹਿ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਕੀਤੇ ਇਸ ਅੰਨ੍ਹੇ ਤਸ਼ੱਦਦ ਦੀ ਕਾਰਵਾਈ ਨੇ ਨਕਲੀ ਜਮਹੂਰੀਅਤ ਦਾ ਪਰਦਾਫਾਸ਼ ਕਰ ਦਿੱਤਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਹੱਕੀ ਆਵਾਜ਼ ਨੂੰ ਡੰਡੇ ਦੇ ਜੋਰ ਦਬਾਕੇ ਸੂਬੇ ਨੂੰ ਪੁਲਿਸ ਰਾਜ ਵਿੱਚ ਤਬਦੀਲ ਕੀਤਾ ਹੋਇਆ ਹੈ,ਆਦਰਸ਼ ਸਕੂਲ ਦੇ ਅਧਿਆਪਕਾਂ,ਮਾਪਿਆਂ ਦੀਆਂ ਵਾਜਬ ਮੰਗਾਂ ਨੂੰ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਦਰਕਿਨਾਰ ਕੀਤਾ ਹੋਇਆ ਹੈ,ਆਪਣੇ-ਆਪ ਨੂੰ ਲੋਕ-ਹਿਤੈਸ਼ੀ ਕਹਾਉਣ ਵਾਲੀ ਪੰਜਾਬ ਸਰਕਾਰ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸਾ-ਨਿਰਦੇਸਾਂ ਦੀ ਪਾਲਣਾ ਕਰਦੀ ਹੋਈ ਸੇਵਾ ਦੇ ਸਮੂਹ ਸਰਕਾਰੀ ਅਦਾਰਿਆਂ ਬਿਜਲੀ,ਪਾਣੀ,ਸਿਹਤ,ਸਿੱਖਿਆ ਅਤੇ ਟਰਾਂਸਪੋਰਟ ਆਦਿ ਦਾ ਨਿੱਜੀਕਰਨ ਕਰ ਰਹੀ ਹੈ ਅਤੇ ਸੰਸਾਰੀਕਰਨ,ਵਪਾਰੀਕਰਨ ਅਤੇ ਉਦਾਰੀਕਰਨ ਦੀਆਂ ਨੀਤੀਆਂ ਦਾ ਵਿਰੋਧ ਕਰ ਰਹੇ ਸੰਘਰਸ਼ਸੀਲ ਲੋਕਾਂ ਤੇ ਆਏ ਦਿਨ ਜ਼ਬਰ ਢਾਹ ਰਹੀ ਹੈ,ਆਗੂਆਂ ਨੇ ਕਿਹਾ ਕਿ ਆਦਰਸ਼ ਸਕੂਲ ਦੇ ਅਧਿਆਪਕਾਂ,ਮਾਪਿਆਂ ਦੀਆਂ ਮੰਗਾਂ ਬਿਲਕੁਲ ਵਾਜਬ ਹਨ,ਪੰਜਾਬ ਸਰਕਾਰ ਇਹਨਾਂ ਮੰਗਾਂ ਪ੍ਰਤੀ ਸੰਜੀਦਗੀ ਨਾ ਦਿਖਾਕੇ ਆਦਰਸ਼ ਦੇ ਅਧਿਆਪਕਾਂ,ਮਾਪਿਆਂ ਅਤੇ ਹੋਰ ਸਮੂਹ ਸੰਘਰਸ਼ਸੀਲ ਧਿਰਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਕਰ ਰਹੀ ਹੈ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਦਰਸ਼ ਸਕੂਲ ਦੇ ਅਧਿਆਪਕਾਂ,ਮਾਪਿਆਂ ਦੀਆਂ ਸਮੂਹ ਮੰਗਾਂ ਨੂੰ ਫੌਰੀ ਪ੍ਰਵਾਨ ਕੀਤਾ ਜਾਵੇ ਅਤੇ ਗਿਰਫ਼ਤਾਰ ਕੀਤੇ ਅਧਿਆਪਕਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ !

ਫਾਈਲ ਫੋਟੋ

Leave a Comment

[democracy id="1"]

You May Like This