Code Of Ethics

Download app

Subscribe To Print Edition

ਵੀਨ ਕੁਮਾਰ ਸਿਨਹਾ ਹੋਣਗੇ ਵਿਜੀਲੈਂਸ ਮੁਖੀ

ਪੰਜਾਬ ਸਰਕਾਰ ਨੇ ਵਿਜੀਲੈਂਸ ਮੁਖੀ ਦਾ ਵਾਧੂ ਚਾਰਜ ਸੌਂਪਿਆ

ਚੰਡੀਗੜ੍ਹ, 25 ਅਪਰੈਲ :-  ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਮੁੁਖੀ ਦਾ ਵਾਧੂ ਚਾਰਜ ਪ੍ਰਵੀਨ ਕੁਮਾਰ ਸਿਨਹਾ ਨੂੰ ਦਿੱਤਾ ਹੈ। 1994 ਬੈਚ ਦੇ ਆਈਪੀਐੱਸ ਅਧਿਕਾਰੀ ਸਿਨਹਾ ਇਸ ਵੇਲੇ ਇੰਟੈਲੀਜੈਂਸ ਚੀਫ ਵਜੋਂ ਤਾਇਨਾਤ ਹਨ ਅਤੇ ਐੱਨਆਰਆਈ ਵਿੰਗ ਦੇ ਵੀ ਮੁਖੀ ਹਨ। ਗ੍ਰਹਿ ਵਿਭਾਗ ਨੇ ਹੁਣ ਸਿਨਹਾ ਨੂੰ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਦਾ ਵੀ ਵਾਧੂ ਚਾਰਜ ਦੇ ਦਿੱਤਾ ਹੈ। ਚੇਤੇ ਰਹੇ ਕਿ ਅੱਜ ਹੀ ਗ੍ਰਹਿ ਵਿਭਾਗ ਨੇ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਸਣੇ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਸੀ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।