Code Of Ethics

Download app

Subscribe To Print Edition

ਪਿੰਡਾਂ/ਵਾਰਡਾਂ ਵਿੱਚ ਰੱਖਿਆ ਕਮੇਟੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 16 ਮਈ ਤੋਂ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ

ਵਿਧਾਇਕ ਅਤੇ ਚੇਅਰਮੈਨ ਨਸ਼ਾ ਮੁਕਤੀ ਯਾਤਰਾਵਾਂ ਦੀ ਕਰਨਗੇ ਅਗਵਾਈ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ਮੁਕਤੀ ਯਾਤਰਾ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰਨ ਦੀ ਅਪੀਲ

ਗੁਰਦਾਸਪੁਰ, 14 ਮਈ ( ਪੰਜਾਬੀ ਅੱਖਰ / ਬਿਊਰੋ ) :- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਵਿੱਚ ਹੁਣ ਸਰਕਾਰ ਵੱਲੋਂ 16 ਮਈ ਤੋਂ ਪਿੰਡ ਪੱਧਰ ਅਤੇ ਵਾਰਡ ਪੱਧਰ `ਤੇ ਜਾ ਕੇ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੋਵੇਗਾ।

ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀ ਵਿਕਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਅਦਿੱਤਯ ਗੁਪਤਾ, ਵਧੀਕ ਸਹਾਇਕ ਕਮਿਸ਼ਨਰ ਸ੍ਰੀ ਰੁਪਿੰਦਰਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਪ੍ਰਭਜੋਤ ਸਿੰਘ ਕਲਸੀ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

ਨਸ਼ਾ ਮੁਕਤੀ ਯਾਤਰਾ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਇਹ ਯਾਤਰਾ 16 ਮਈ ਤੋਂ ਸ਼ੁਰੂ ਹੋਵੇਗੀ। ਇਸ ਸਬੰਧੀ ਹਰ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ ਵਿੱਚ ਰੋਜ਼ਾਨਾਂ ਸ਼ਾਮ 4 ਵਜੇ ਤੋਂ ਸ਼ਾਮ 7 ਵਜੇ ਤੱਕ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਮਈ ਨੂੰ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡਾਂ ਲਖੋਰਾ ਵਿਖੇ ਸ਼ਾਮ 4 ਵਜੇ, ਦੀਵਾਨੀਵਾਲ ਕਲਾਂ ਵਿਖੇ ਸ਼ਾਮ 5 ਵਜੇ ਅਤੇ ਦੀਵਾਨੀਵਾਲ ਖ਼ੁਰਦ ਸ਼ਾਮ 6 ਵਜੇ ਨਸ਼ਾ ਮੁਕਤੀ ਯਾਤਰਾ ਹੋਵੇਗੀ ਜਿਸ ਦੀ ਅਗਵਾਈ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਕਰਨਗੇ।

ਉਨ੍ਹਾਂ ਦੱਸਿਆ ਕਿ ਏਸੇ ਤਰਾਂ 16 ਮਈ ਨੂੰ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਵੱਡਾ ਰੰਗੜ ਨੰਗਲ ਵਿਖੇ ਸ਼ਾਮ 4 ਵਜੇ, ਜੈਤੋਸਰਜਾ ਵਿਖੇ ਸ਼ਾਮ 5 ਵਜੇ ਅਤੇ ਪਿੰਡ ਜਾਹਦਪੁਰ ਵਿਖੇ ਵਿਖੇ ਸ਼ਾਮ 6 ਵਜੇ ਵਿਧਾਇਕ ਸ. ਅਮਰਪਾਲ ਸਿੰਘ ਦੀ ਅਗਵਾਈ ਹੇਠ ਯਾਤਰਾ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਮਈ ਨੂੰ ਹੀ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਹਰਦੋਵਾਲ ਖ਼ੁਰਦ ਵਿਖੇ ਸ਼ਾਮ 4 ਵਜੇ, ਹਰਦੋਵਾਲ ਕਲਾਂ ਵਿਖੇ ਸ਼ਾਮ 5 ਵਜੇ ਅਤੇ ਸਮਰਾਏ ਵਿਖੇ ਸ਼ਾਮ 6 ਵਜੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਨਗੇ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਵੀ 16 ਮਈ ਤੋਂ ਸ਼ੁਰੂ ਹੋਵੇਗੀ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਗੁਰਦਾਸਪੁਰ ਸ਼ਹਿਰ ਦੇ ਵਾਰਡ ਨੰਬਰ 4 ਵਿਖੇ ਸ਼ਾਮ 4 ਵਜੇ, ਵਾਰਡ ਨੰਬਰ 6 ਵਿਖੇ ਸ਼ਾਮ 5 ਵਜੇ ਅਤੇ ਵਾਰਡ ਨੰਬਰ 3 ਵਿਖੇ ਸ਼ਾਮ 4 ਵਜੇ ਇਸ ਯਾਤਰਾ ਦੀ ਅਗਵਾਈ ਕਰਨਗੇ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਗੇ ਦੱਸਿਆ ਕਿ 16 ਮਈ ਨੂੰ ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਵਿੱਚ ਪਨਸਪ ਦੇ ਚੇਅਰਮੈਨ ਸ੍ਰੀ ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਪਿੰਡ ਵੀਲਾ ਤੇਜਾ ਵਿਖੇ ਸ਼ਾਮ 4 ਵਜੇ, ਡੋਗਰ ਵਿਖੇ ਸ਼ਾਮ 5 ਵਜੇ ਅਤੇ ਬੱਦੋਵਾਲ ਕਲਾਂ ਵਿਖੇ ਸ਼ਾਮ 6 ਵਜੇ ਵਿਖੇ ਨਸ਼ਾ ਮੁਕਤੀ ਯਾਤਰਾ ਹੋਵੇਗੀ।

ਉਨ੍ਹਾਂ ਦੱਸਿਆ ਕਿ 16 ਮਈ ਨੂੰ ਦੀਨਾਨਗਰ ਹਲਕੇ ਦੇ ਪਿੰਡ ਅੱਲੜ ਪਿੰਡੀ ਵਿਖੇ ਸ਼ਾਮ 4 ਵਜੇ, ਬਾਊਪੁਰ ਅਫ਼ਗ਼ਾਨਾਂ ਵਿਖੇ ਸ਼ਾਮ 5 ਵਜੇ ਅਤੇ ਪਿੰਡ ਆਧੀ ਵਿਖੇ ਵਿਖੇ ਸ਼ਾਮ 6 ਵਜੇ ਨਸ਼ਾ ਮੁਕਤੀ ਯਾਤਰਾ ਹੋਵੇਗੀ। ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਇਨ੍ਹਾਂ ਯਾਤਰਾਵਾਂ ਵਿੱਚ ਸ਼ਮੂਲੀਅਤ ਕਰਨਗੇ।

16 ਮਈ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਸੰਤੋਖ ਰਾਏ ਵਿਖੇ ਸ਼ਾਮ 4 ਵਜੇ, ਪਿੰਡ ਥੇਹ ਤਿੱਖਾ ਵਿਖੇ ਸ਼ਾਮ 5 ਵਜੇ ਅਤੇ ਪਿੰਡ ਛੋਟੇਪੁਰ ਵਿਖੇ ਸ਼ਾਮ 6 ਵਜੇ ਨਸ਼ਾ ਮੁਕਤੀ ਯਾਤਰਾ ਹੋਵੇਗੀ, ਜਿਸ ਦੀ ਅਗਵਾਈ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਰੋਜ਼ਾਨਾਂ ਸ਼ਾਮ ਨੂੰ ਜਨਤਕ ਇਕੱਠ ਹੋਣਗੇ, ਜਿਸਦੀ ਸਾਰਣੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕਰ ਲਈ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਆਪੋ ਆਪਣੇ ਪਿੰਡ ਨੀਯਤ ਮਿਤੀ ਨੂੰ ਹੋਣ ਵਾਲੀ ਯਾਤਰਾ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ ਜੇਕਰ ਨਸ਼ਿਆਂ ਖ਼ਿਲਾਫ਼ ਅਸੀਂ ਜ਼ਮੀਨੀ ਪੱਧਰ ਤੇ ਇੱਕਜੁੱਟ ਨਾ ਹੋਏ ਤਾਂ ਇਸ ਦਾ ਨੁਕਸਾਨ ਸਾਡੀ ਨੌਜਵਾਨ ਪੀੜ੍ਹੀ ਨੂੰ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਸਾਡਾ ਕਰਤੱਵ ਬਣ ਜਾਂਦਾ ਹੈ ਕਿ ਅਸੀਂ ਵੀ ਸਰਕਾਰ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਡਟ ਕੇ ਸਾਥ ਦੇਈਏ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।