ਚੰਡੀਗੜ੍ਹ 21 ਮਈ ( ਪੰਜਾਬੀ ਅੱਖਰ / ਬਿਊਰੋ ) :- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲਾ ਪਟਿਆਲਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਜ਼ਿਲਾ ਪ੍ਰਧਾਨ ਜੀਤ ਸਿੰਘ ਬਠੋਈ , ਜਰਨਲ ਸਕੱਤਰ ਰਾਹੁਲ ਸ਼ਰਮਾ,ਜ਼ਿਲਾ ਖਜਾਨਚੀ ਨਰਿੰਦਰ ਸਿੰਘ ਬਹਾਦਰਗੜ੍ਹ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ, ਨਿੱਜੀਕਰਣ ਅਤੇ ਸਕਾਡਾ ਸਿਸਟਮ ਲਗਾਉਣ ਵਾਲੀਆਂ ਲੋਕ ਅਤੇ ਵਰਕਰ ਵਿਰੋਧੀ ਨੀਤੀਆਂ ਦੇ ਖਿਲਾਫ ਸੰਘਰਸ਼ ਜਾਰੀ ਰੱਖਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਮੌਜੂਦ ਸਰਕਾਰ ਲੋਕਾਂ ਨੂੰ ਨਹਿਰੀ ਸ਼ੁੱਧ ਪਾਣੀ ਦੇਣ ਦੇ ਬਹਾਨੇ ਬਲਾਕ ਪੱਧਰੀ ਨਹਿਰੀ ਪ੍ਰੋਜੈਕਟ ਲਗਾ ਕੇ ਨਿੱਜੀਕਰਨ ਵਾਲੀਆਂ ਨੀਤੀਆਂ ਲਾਗੂ ਕਰ ਰਹੀ ਹੈ ਕਿਉਂਕਿ ਇਹ ਪ੍ਰੋਜੈਕਟ ਸਰਕਾਰ ਵੱਲੋਂ ਲਗਾਉਣ ਤੋ ਬਾਅਦ ਚਲਾਉਣ ਦੀ ਜਿੰਮੇਵਾਰੀ ਨਿੱਜੀ ਕੰਪਨੀ ਦੇ ਹੱਥ ਦੇਵੇਗੀ , ਜਿਸਦੇ ਬਾਅਦ ਪੀਣ ਵਾਲਾ ਪਾਣੀ ਲੋਕਾਂ ਨੂੰ ਮਹਿੰਗੇ ਮੁੱਲ ਵਿੱਚ ਮਿਲੇਗਾ ਅਤੇ ਪੇਂਡੂ ਤੇ ਸ਼ਹਿਰੀ ਲੋਕਾਂ ’ਤੇ ਵਾਧੂ ਬੋਝ ਵਧੇਗਾ। ਇਸ ਲਈ ਲੋਕਾਂ ਦੇ ਪੀਣ ਵਾਲਾ ਪਾਣੀ ਦੀ ਸੁਵਿਧਾ ਦਾ ਪ੍ਰਬੰਧ ਖੁਦ ਸਰਕਾਰ ਨੂੰ ਕਰਨਾ ਚਾਹੀਦਾ ਹੈ ਆਗੂਆ ਕਿਹਾ ਕੀ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ/ਪੰਚਾਇਤੀਕਰਨ ਅਤੇ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾਉਣ ਦੀਆਂ ਨੀਤੀਆਂ ਨੂੰ ਤੁਰੰਤ ਰੱਦ ਕਰਵਾਉਣ ਲਈ 21 ਮਈ ਨੂੰ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਸਮਾਣਾ ਪਹੁੰਚਣ ਤੇ ਪਰਿਵਾਰਾ ਬੱਚਿਆਂ ਸਮੇਤ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮੰਗਾ ਸੰਬੰਧੀ ਸਵਾਲ ਕੀਤੇ ਜਾਣਗੇ





















