ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ

ਧਰਮਕੋਟ ਪੱਤਣ ਵਿਖੇ ਧੁੱਸੀ ਬੰਨ੍ਹ ਦੇ ਪਾੜ ਨੂੰ ਭਰਨ ਦੇ ਕੰਮ ਦਾ ਲਿਆ ਜਾਇਜਾ

ਡੇਰਾ ਬਾਬਾ ਨਾਨਕ, 14 ਸਤੰਬਰ : – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹ ਵਿਸ਼ੇਸ਼ ਤੌਰ ਤੇ ਪਿੰਡ ਧਰਮਕੋਟ ਪੱਤਨ ਵਿਖੇ ਪਹੁੰਚੇ ਜਿੱਥੋਂ ਹੜ੍ਹ ਕਾਰਨ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟਿਆ ਸੀ।

ਪੰਜਾਬ ਸਰਕਾਰ ਦੇ ਡਰੇਨਜ ਵਿਭਾਗ ਵੱਲੋਂ ਇਸ ਧੁੱਸੀ ਬੰਨ੍ਹ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਜਿਸ ਦਾ ਨਿਰੀਖਣ ਵਿਧਾਇਕ ਸ. ਗੁਰਦੀਪ ਸਿੰਘ ਰਧਾਵ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰਧਾਵਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਹੜ੍ਹਾਂ ਕਾਰਨ ਜਿੱਥੋਂ -ਜਿੱਥੋਂ ਵੀ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਸੀ ਜਾਂ ਜਿਹੜੀਆਂ ਸੜਕਾਂ ਰੁੜ ਗਈਆਂ ਸਨ ਉਹਨਾਂ ਦੀ ਮੁਰੰਮਤ ਜੰਗੀ ਪੱਧਰ ਤੇ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਗਲੇ ਇੱਕ ਹਫਤੇ ਤੱਕ ਧੁੱਸੀ ਬੰਨ ਦੇ ਪਏ ਪਾੜਾਂ ਨੂੰ ਭਰ ਲਿਆ ਜਾਵੇਗਾ ਅਤੇ ਨਾਲ ਹੀ ਸੜਕਾਂ ਦੀ ਮੁਰੰਮਤ ਕਰਕੇ ਉਹਨਾਂ ਨੂੰ ਆਵਾਜਾਈ ਯੋਗ ਕਰ ਦਿੱਤਾ ਜਾਵੇਗਾ। ਧੁੱਸੀ ਬੰਨ੍ਹ ਦੇ ਪਏ ਪਾੜਾਂ ਨੂੰ ਭਰਨ ਵਿੱਚ ਜਿਹੜੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ ਸ. ਗੁਰਦੀਪ ਸਿੰਘ ਰੰਧਾਵਾ ਨੇ ਉਹਨਾਂ ਸੰਸਥਾਵਾਂ ਦਾ ਵੀ ਦਿਲੋਂ ਧੰਨਵਾਦ ਕੀਤਾ ਹੈ।

ਸ. ਗੁਰਦੀਪ ਸਿੰਘ ਰਧਾਵਾ ਨੇ ਕਿਹਾ ਕਿ ਹੜ੍ਹ ਪੀੜ੍ਹਤਾਂ ਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਅਗਲੇ 45 ਦਿਨਾਂ ਦੇ ਵਿੱਚ ਸਾਰੇ ਹੜ੍ਹ ਪੀੜਤਾਂ ਨੂੰ ਉਹਨਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਬੀਤੇ ਕੱਲ੍ਹ ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਾਲ ਹੀ ਪਿੰਡਾਂ ਵਿੱਚ ਹੜ੍ਹਾਂ ਦੇ ਕਾਰਨ ਜਿਨਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਉਹਨਾਂ ਦਾ ਸਰਵੇ ਵੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜੀ ਹੈ ਅਤੇ ਹਰ ਹੜ੍ਹ ਪੀੜਤ ਨੂੰ ਉਸਦੇ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ।

Leave a Comment

Advertisment

You May Like This