ਹੜ੍ਹ ਪ੍ਰਭਾਵਿਤ ਪੰਜ ਲੱਖ ਏਕੜ ਜ਼ਮੀਨ ਲਈ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਦੇਣਾ ਸ਼ਲਾਘਾਯੋਗ ਉਪਰਾਲਾ – ਵਿਧਾਇਕ ਰੰਧਾਵਾ

ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਦੇਣ ਲਈ 74 ਕਰੋੜ ਖ਼ਰਚੇਗੀ ਸਰਕਾਰ , ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਮਿਲੇਗੀ ਰਾਹਤ  

ਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਸਤੰਬਰ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਠੋਸ ਮਾਨਵਤਾਵਾਦੀ ਉਪਰਾਲੇ ਤਹਿਤ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਲਗਪਗ ਪੰਜ ਲੱਖ ਏਕੜ ਰਕਬੇ ਵਿੱਚ ਆਪਣੀ ਫ਼ਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ ਕਣਕ ਦਾ ਬੀਜ ਮੁਫ਼ਤ ਦੇਣ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਫ਼ੈਸਲਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਨੂੰ 74 ਕਰੋੜ ਰੁਪਏ ਦੀ ਕੀਮਤ ਦਾ ਇਹ ਦੋ ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਦੀ ਫ਼ਸਲ ਲਈ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਈ ਤਬਾਹੀ ਕਰਕੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘਟਾਉਣ ਵੱਲ ਇੱਕ ਨਿਮਾਣਾ ਜਿਹਾ ਉਪਰਾਲਾ ਹੈ।

Leave a Comment

Advertisment

You May Like This