ਮੁੱਖ ਚੋਣ ਦਫ਼ਤਰ ਪੰਜਾਬ ਦੇ ਸੋਸ਼ਲ ਮੀਡੀਆ ਨਾਲ ਜੁੜੋ-ਕਿਊ ਆਰ ਕੋਡ ਸਕੈਨ ਕਰਕੇ ਹਾਸਲ ਕਰੋ ਤਾਜ਼ਾ ਜਾਣਕਾਰੀ

 

ਬਟਾਲਾ, 26 ਸਤੰਬਰ ( ਪੰਜਾਬੀ ਅੱਖਰ / ਬਿਊਰੋ  ) :- ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪਹੁੰਚੇ, ਇਸ ਲਈ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ। ਇਹ ਜਾਣਕਾਰੀ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਨੇ ਦਿੱਤੀ ।

ਉਨ੍ਹਾਂ ਦੱਸਿਆ ਕਿ ਲੋਕ ਹੁਣ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ ਤੇ ਯੂਟਿਊਬ ‘ਤੇ ਉਪਲਬਧ ਮੁੱਖ ਚੋਣ ਦਫ਼ਤਰ ਦੇ ਅਧਿਕਾਰਤ ਅਕਾਊਂਟ ਨਾਲ ਜੁੜ ਸਕਦੇ ਹਨ। ਸਿਰਫ਼ ਕਿਊ ਆਰ ਕੋਡ ਸਕੈਨ ਕਰਕੇ ਇਹ ਅਕਾਊਂਟ ਫਾਲੋਅ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ ਮਹੱਤਵਪੂਰਨ ਜਾਣਕਾਰੀ, ਨਵੀਨਤਮ ਅੱਪਡੇਟਾਂ ਅਤੇ ਮੁੱਖ ਚੋਣ ਅਧਿਕਾਰੀ ਦੀਆਂ ਹਦਾਇਤਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਨੇ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਅਤੇ ਉਨ੍ਹਾਂ ਤੱਕ ਹਰ ਲੋੜੀਂਦੀ ਜਾਣਕਾਰੀ ਪਹੁੰਚਾਉਣ ਲਈ ਸੋਸ਼ਲ ਮੀਡੀਆ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਉਭਰਿਆ ਹੈ। ਇਸੇ ਲਈ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਹੈਂਡਲ ਨੂੰ ਕਾਰਜਸ਼ੀਲ ਅਤੇ ਸਰਗਰਮ ਰੱਖਿਆ ਗਿਆ ਹੈ।

Leave a Comment

Advertisment

You May Like This