ਤਾਲਿਬਾਨ ਬਲਾਂ ਵੱਲੋਂ ਪਾਕਿਸਤਾਨੀ ਸਰਹੱਦੀ ਚੌਕੀਆਂ ’ਤੇ ਕਥਿਤ ਗੋਲੀਬਾਰੀ ਤੋਂ ਬਾਅਦ ਹਿੰਸਕ ਝੜਪ ਸ਼ੁਰੂ ਹੋਈ
ਰੋਜ਼ਨਾਮਚਾ ‘ਡਾਅਨ’ ਨੇ ਆਪਣੀ ਇਕ ਰਿਪੋਰਟ ਵਿਚ ਦਾਅਵਾ ਕੀਤਾ ਹੈ ਕਿ ਖੈਬਰ-ਪਖਤੂਨਖਵਾ ਅਤੇ ਬਲੋਚਿਸਤਾਨ ਵਿੱਚ ਪਾਕਿ-ਅਫ਼ਗਾਨ ਸਰਹੱਦ ’ਤੇ ਕਈ ਥਾਵਾਂ ਉੱਤੇ ਗੋਲੀਬਾਰੀ ਤੋਂ ਬਾਅਦ ਪਾਕਿਸਤਾਨੀ ਸੁਰੱਖਿਆ ਬਲਾਂ ਅਤੇ ਅਫ਼ਗਾਨ ਫੌਜਾਂ ਵਿਚਕਾਰ ਝੜਪਾਂ ਹੋਈਆਂ ਹਨ। ਇਹ ਹਿੰਸਕ ਝੜਪਾਂ ਸ਼ਨਿੱਚਰਵਾਰ ਦੇਰ ਰਾਤ ਉਦੋਂ ਸ਼ੁਰੂ ਹੋਈਆਂ ਜਦੋਂ ਤਾਲਿਬਾਨ ਬਲਾਂ ਨੇ ਕਈ ਪਾਕਿਸਤਾਨੀ ਸਰਹੱਦੀ ਚੌਕੀਆਂ ’ਤੇ ਗੋਲੀਬਾਰੀ ਕੀਤੀ।
‘ਡਾਅਨ’ ਅਖ਼ਬਾਰ ਨੇ ਸੁਰੱਖਿਆ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ, ‘‘ਤੇਜ਼ ਅਤੇ ਸਖ਼ਤ ਜਵਾਬੀ ਕਾਰਵਾਈ ਵਿੱਚ, ਪਾਕਿਸਤਾਨੀ ਬਲਾਂ ਨੇ ਕਈ ਅਫ਼ਗਾਨ ਸਰਹੱਦੀ ਚੌਕੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਸ਼ਾਨਾ ਬਣਾਇਆ।’’ ਰਿਪੋਰਟ ਵਿਚ ਕਈ ਅਫ਼ਗਾਨ ਚੌਕੀਆਂ ਅਤੇ ਅਤਿਵਾਦੀ ਟਿਕਾਣਿਆਂ ਨੂੰ ਕਾਫ਼ੀ ਨੁਕਸਾਨ ਪਹੁੰਚਣ ਦਾ ਦਾਅਵਾ ਕੀਤਾ ਗਿਆ ਹੈ।
ਰੋਜ਼ਨਾਮਚਾ ‘ਡਾਅਨ’ ਨੇ ਆਪਣੀ ਇਕ ਰਿਪੋਰਟ ਵਿਚ ਦਾਅਵਾ ਕੀਤਾ ਹੈ ਕਿ ਖੈਬਰ-ਪਖਤੂਨਖਵਾ ਅਤੇ ਬਲੋਚਿਸਤਾਨ ਵਿੱਚ ਪਾਕਿ-ਅਫ਼ਗਾਨ ਸਰਹੱਦ ’ਤੇ ਕਈ ਥਾਵਾਂ ਉੱਤੇ ਗੋਲੀਬਾਰੀ ਤੋਂ ਬਾਅਦ ਪਾਕਿਸਤਾਨੀ ਸੁਰੱਖਿਆ ਬਲਾਂ ਅਤੇ ਅਫ਼ਗਾਨ ਫੌਜਾਂ ਵਿਚਕਾਰ ਝੜਪਾਂ ਹੋਈਆਂ ਹਨ। ਇਹ ਹਿੰਸਕ ਝੜਪਾਂ ਸ਼ਨਿੱਚਰਵਾਰ ਦੇਰ ਰਾਤ ਉਦੋਂ ਸ਼ੁਰੂ ਹੋਈਆਂ ਜਦੋਂ ਤਾਲਿਬਾਨ ਬਲਾਂ ਨੇ ਕਈ ਪਾਕਿਸਤਾਨੀ ਸਰਹੱਦੀ ਚੌਕੀਆਂ ’ਤੇ ਗੋਲੀਬਾਰੀ ਕੀਤੀ।
‘ਡਾਅਨ’ ਅਖ਼ਬਾਰ ਨੇ ਸੁਰੱਖਿਆ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ, ‘‘ਤੇਜ਼ ਅਤੇ ਸਖ਼ਤ ਜਵਾਬੀ ਕਾਰਵਾਈ ਵਿੱਚ, ਪਾਕਿਸਤਾਨੀ ਬਲਾਂ ਨੇ ਕਈ ਅਫ਼ਗਾਨ ਸਰਹੱਦੀ ਚੌਕੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਸ਼ਾਨਾ ਬਣਾਇਆ।’’ ਰਿਪੋਰਟ ਵਿਚ ਕਈ ਅਫ਼ਗਾਨ ਚੌਕੀਆਂ ਅਤੇ ਅਤਿਵਾਦੀ ਟਿਕਾਣਿਆਂ ਨੂੰ ਕਾਫ਼ੀ ਨੁਕਸਾਨ ਪਹੁੰਚਣ ਦਾ ਦਾਅਵਾ ਕੀਤਾ ਗਿਆ ਹੈ
ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਗੋਲੀਬਾਰੀ ਦੌਰਾਨ ਕਈ ਮੁੱਖ ਚੌਕੀਆਂ ਜਿਨ੍ਹਾਂ ਵਿੱਚ ਅੰਗੂਰ ਅੱਡਾ, ਬਾਜੌਰ, ਕੁਰਮ, ਦੀਰ, ਖੈਬਰ-ਪਖਤੂਨਖਵਾ ਵਿੱਚ ਚਿਤਰਾਲ ਅਤੇ ਬਲੋਚਿਸਤਾਨ ਵਿੱਚ ਬਾਰਾਮਚਾ ਸ਼ਾਮਲ ਹਨ, ਨੂੰ ਨਿਸ਼ਾਨਾ ਬਣਾਇਆ ਗਿਆ। ਰਿਪੋਰਟ ਮੁਤਾਬਕ ਸੁਰੱਖਿਆ ਸੂਤਰਾਂ ਨੇ ਕਿਹਾ ਕਿ ਗੋਲੀਬਾਰੀ ਦਾ ਮੁੱਖ ਮੰਤਵ ਖਵਾਰੀਜ (ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਲਈ ਰਾਜ ਦੁਆਰਾ ਨਿਰਧਾਰਤ ਸ਼ਬਦ) ਨੂੰ ਪਾਕਿਸਤਾਨੀ ਖੇਤਰ ਵਿੱਚ ਘੁਸਪੈਠ ਕਰਨ ਤੋਂ ਰੋਕਣਾ
ਐਕਸਪ੍ਰੈਸ ਟ੍ਰਿਬਿਊਨ ਨੇ ਸੁਰੱਖਿਆ ਸੂਤਰਾਂ ਦੇ ਹਵਾਲੇ ਨਾਲ ਕਿਹਾ, ‘‘ਜਵਾਬੀ ਹਮਲਿਆਂ ਵਿੱਚ ਕਈ ਅਫ਼ਗਾਨ ਸਰਹੱਦੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਤਬਾਹ ਕਰ ਦਿੱਤਾ ਗਿਆ। ਇਸ ਦੌਰਾਨ ਦਰਜਨਾਂ ਅਫ਼ਗਾਨ ਫੌਜੀ ਅਤੇ ਖਵਾਰੀਜ ਮਾਰੇ ਗਏ।’’
ਤਾਲਿਬਾਨ ਸਰਹੱਦੀ ਬਲਾਂ ਨੇ ਕਿਹਾ ਕਿ ਝੜਪਾਂ ਉਦੋਂ ਸ਼ੁਰੂ ਹੋਈਆਂ ਜਦੋਂ ਕਾਬੁਲ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਇਸਲਾਮਾਬਾਦ ’ਤੇ ਕਾਬੁਲ ’ਤੇ ਹਵਾਈ ਹਮਲੇ ਕਰਨ ਦਾ ਦੋਸ਼ ਲਗਾਇਆ।
ਡਾਅਨ ਦੀ ਰਿਪੋਰਟ ਅਨੁਸਾਰ ਅਫ਼ਗ਼ਾਨ ਫੌਜ ਨੇ ਇਕ ਬਿਆਨ ਵਿਚ ਕਿਹਾ, ‘‘ਪਾਕਿਸਤਾਨੀ ਫੌਜ ਦੇ ਹਵਾਈ ਹਮਲਿਆਂ ਦੇ ਜਵਾਬ ਵਿੱਚ, ਪੂਰਬ ਵਿੱਚ ਤਾਲਿਬਾਨ ਸਰਹੱਦੀ ਬਲ ਵੱਖ-ਵੱਖ ਸਰਹੱਦੀ ਖੇਤਰਾਂ ਵਿੱਚ ਪਾਕਿਸਤਾਨੀ ਫੌਜ ਦੀਆਂ ਚੌਕੀਆਂ ਨਾਲ ਭਾਰੀ ਝੜਪਾਂ ਵਿੱਚ ਰੁੱਝੇ ਹੋਏ ਹਨ।’’ ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਸਰਹੱਦ ‘ਤੇ ਸਥਿਤ ਕੁਨਾਰ, ਨੰਗਰਹਾਰ, ਪਕਤਿਕਾ, ਖੋਸਤ ਅਤੇ ਹੇਲਮੰਡ ਸੂਬਿਆਂ ਵਿੱਚ ਤਾਲਿਬਾਨ ਅਧਿਕਾਰੀਆਂ ਨੇ ਝੜਪਾਂ ਦੀ ਪੁਸ਼ਟੀ ਕੀਤੀ ਹੈ।
ਇਸਲਾਮਾਬਾਦ ਨੇ ਹਮਲਿਆਂ ਵਿੱਚ ਆਪਣੀ ਸ਼ਮੂਲੀਅਤ ਦੀ ਪੁਸ਼ਟੀ ਨਹੀਂ ਕੀਤੀ, ਪਰ ਕਾਬੁਲ ਨੂੰ ਚੇਤਾਵਨੀ ਦਿੱਤੀ ਕਿ ਉਹ ‘ਆਪਣੀ ਧਰਤੀ ’ਤੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੂੰ ਪਨਾਹ ਦੇਣਾ ਬੰਦ ਕਰੇ।’’
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਾਬਕਾ ਅਮਰੀਕੀ ਰਾਜਦੂਤ Zalmay Khalilzad ਨੇ ਕਾਬੁਲ ਵਿੱਚ ਪਾਕਿਸਤਾਨ ਦੇ ਕਥਿਤ ਹਮਲਿਆਂ ’ਤੇ ਫ਼ਿਕਰ ਜਤਾਉਂਦਿਆਂ ਇਸ ਨੂੰ ਇੱਕ ‘ਵੱਡਾ ਵਾਧਾ’ ਕਿਹਾ, ਜੋ ਇੱਕ ਹਾਲਾਤ ਨੂੰ ਹੋਰ ਖਤਰਨਾਕ ਬਣਾ ਸਕਦਾ ਹੈ। ਖਲੀਲਜ਼ਾਦ ਨੇ X ’ਤੇ ਇੱਕ ਪੋਸਟ ਵਿੱਚ ਇਸਲਾਮਾਬਾਦ ਅਤੇ ਕਾਬੁਲ ਦਰਮਿਆਨ ਸੰਵਾਦ ਦੀ ਮੰਗ ਕਰਦੇ ਹੋਏ ਕਿਹਾ ਕਿ ਫੌਜੀ ਟਕਰਾਅ ਮਸਲੇ ਦਾ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਡੁਰੰਡ ਲਾਈਨ ਦੇ ਦੋਵੇਂ ਪਾਸੇ ਅਤਿਵਾਦੀ ਦੀਆਂ ਛੁਪਣਗਾਹਾਂ ਨਾਲ ਨਜਿੱਠਣ ਲਈ ਕਾਬੁਲ ਅਤੇ ਇਸਲਾਮਾਬਾਦ ਵਿਚਕਾਰ ਗੱਲਬਾਤ ਹੋਣੀ ਚਾਹੀਦੀ ਹੈ।
ਡਾਅਨ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ 10 ਅਕਤੂਬਰ ਨੂੰ ਕੌਮੀ ਅਸੈਂਬਲੀ ਵਿਚ ਕਿਹਾ ਸੀ ਕਿ ਜੇਕਰ ਪਾਕਿਸਤਾਨ ਸਲਾਮਤੀ ਦਸਤਿਆਂ ’ਤੇ ਹਮਲਾ ਹੁੰਦਾ ਹੈ ਤਾਂ ਜਵਾਬੀ ਕਾਰਵਾਈ ਵਿਚ ‘ਵਧੇਰੇ ਨੁਕਸਾਨ’ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ‘ਬੱਸ ਹੁਣ ਬਹੁਤ ਹੋ ਗਿਆ।’’ ਪਾਕਿਸਤਾਨ ਦਾ ਇਹ ਹਮਲਾਵਰ ਰੁਖ਼ ਅਜਿਹੇ ਮੌਕੇ ਸਾਹਮਣੇ ਆਇਆ ਹੈ ਜਦੋਂ ਅਫ਼ਗ਼ਾਨ ਵਿਦੇਸ਼ ਮੰਤਰੀ ਆਮਿਰ ਖ਼ਾਨ ਮੁਤਾਕੀ ਇਕ ਹਫ਼ਤੇ ਲਈ ਭਾਰਤ ਦੌਰੇ ’ਤੇ ਹਨ। ਅਗਸਤ 2021 ਵਿਚ ਤਾਲਿਬਤਾਨ ਦੇ ਸੱਤਾ ’ਤੇ ਕਾਬਜ਼ ਹੋਣ ਮਗਰੋਂ ਕਾਬੁਲ ਤੋਂ ਉਨ੍ਹਾਂ ਦੀ ਇਹ ਪਹਿਲੀ ਉੱਚ ਪੱਧਰੀ ਯਾਤਰਾ ਹੈ।





















