ਗੁਰਦਾਸਪੁਰ 18 ਅਕਤੂਬਰ ( ਪੰਜਾਬੀ ਅੱਖਰ / ਬਿਊਰੋ ) :- ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹੇ ਅੰਦਰ ਪਰਾਲੀ ਨਾ ਸਾੜਨ ਦੀ ਮੁਹਿੰਮ ਵਿਢੀ ਗਈ ਹੈ। ਜਿਸ ਦੇ ਚਲਦਿਆਂ ਅੱਜ ਸੀਨੀਅਰ ਆਡੀਟਰ ਨਿਰਮਲ ਸਿੰਘ, ਐਸ.ਐਚ.ਓ ਸੁਰਿੰਦਰ ਪਾਲ ਸਿੰਘ ਪੁਰਾਣਾ ਸ਼ਾਲਾ ਅਤੇ ਸਤਨਾਮ ਸਿੰਘ ਵੱਲੋਂ ਬਲਾਕ ਦੀਨਾਨਗਰ ਦੇ ਪਿੰਡ ਪੁਰਾਣਾ ਸ਼ਾਲਾ ਦੇ ਨਜ਼ਦੀਕੀ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੈਂਪ ਲਗਾ ਕੇ ਜਾਗਰੂਕ ਕੀਤਾ ਗਿਆ !
ਜਿਸ ਵਿੱਚ ਸੀਨੀਅਰ ਆਡੀਟਰ ਨਿਰਮਲ ਸਿੰਘ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਫ਼ਾਇਦਿਆਂ ਬਾਰੇ ਸਮਝਾਇਆ ਗਿਆ | ਉਹਨਾਂ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਹਨ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ | ਤਾਂ ਜੋ ਵਾਤਾਵਰਣ ਖ਼ਰਾਬ ਨਾ ਹੋਵੇ |





















