Code Of Ethics

Download app

Subscribe To Print Edition

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਤ ਅੱਜ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿਖੇ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸੰਗਤਾਂ ਨੂੰ ਪਹੁੰਚਣ ਦੀ ਅਪੀਲ

ਲਾਈਟ ਐਂਡ ਸਾਊਂਡ ਸ਼ੋਅ ਵੇਖਣ ਲਈ ਐਂਟਰੀ ਮੁਫ਼ਤ

ਕਾਦੀਆਂ/ਗੁਰਦਾਸਪੁਰ, 7 ਨਵੰਬਰ ( ਪੰਜਾਬੀ ਅੱਖਰ / ਬਿਊਰੋ ) :- ਕਾਦੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਅੱਜ 8 ਨਵੰਬਰ ਦੀ ਸ਼ਾਮ 5.30 ਵਜੇ ਬਟਾਲਾ ਦੀ ਆਈ.ਟੀ.ਆਈ ਗਰਾਊਂਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਵੇਖਣ ਲਈ ਐਂਟਰੀ ਬਿਲਕੁਲ ਮੁਫ਼ਤ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਵੇਖਣ ਲਈ ਜਰੂਰ ਪਹੁੰਚਣ।

ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।

Advertisment

You May Like This