Code Of Ethics

Download app

Subscribe To Print Edition

ਪੰਜਾਬ ਅਤੇ ਹਰਿਆਣਾ ਵਿੱਚ ਠੰਢ ਵਧੀ; ਫਰੀਦਕੋਟ ਸਭ ਤੋਂ ਠੰਢਾ ਸ਼ਹਿਰ

ਕੲੀ ਇਲਾਕਿਆਂ ਵਿਚ ਸੰਘਣੀ ਧੁੰਦ ਪੲੀ

featured-img

ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ ਤੇ ਸੂਰਜ ਦੇ ਦਰਸ਼ਨ ਨਾ ਹੋਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਪੰਜਾਬ ਦਾ ਫਰੀਦਕੋਟ ਸਭ ਤੋਂ ਠੰਢਾ ਸਥਾਨ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਰਿਹਾ।

ਸਥਾਨਕ ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਪੰਜ ਡਿਗਰੀ ਵੱਧ ਹੈ। ਲੁਧਿਆਣਾ ਅਤੇ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 9.6 ਅਤੇ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਪਠਾਨਕੋਟ ਵਿੱਚ ਪਾਰਾ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 7.5 ਡਿਗਰੀ ਸੈਲਸੀਅਸ ਰਿਹਾ।

ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਗੁਆਂਢੀ ਸੂਬੇ ਹਰਿਆਣਾ ਦੇ ਜੀਂਦ ਵਿੱਚ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 11.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ, ਜਦੋਂ ਕਿ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ।

ਕਰਨਾਲ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ, ਨਾਰਨੌਲ ਵਿੱਚ 5.8 ਡਿਗਰੀ ਸੈਲਸੀਅਸ, ਜਦੋਂ ਕਿ ਰੋਹਤਕ, ਭਿਵਾਨੀ ਅਤੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 6.8, 7 ਅਤੇ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸੰਘਣੀ ਧੁੰਦ ਕਾਰਨ ਲੋਕ ਪ੍ਰੇਸ਼ਾਨ ਹੋਏ। ਧੁੰਦ ਇੰਨੀ ਸੰਘਣੀ ਸੀ ਕਿ ਵੰਦੇ ਭਾਰਤ ਤੇ ਸ਼ਤਾਬਦੀ ਸਣੇ ਕਈ ਰੇਲਗੱਡੀਆਂ ਆਪਣੇ ਨਿਰਧਾਰਤ ਸਮੇਂ ਤੋਂ ਕਈ ਕਈ ਘੰਟੇ ਲੇਟ ਚੱਲੀਆਂ, ਜਿਸ ਕਾਰਨ ਯਾਤਰੀਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਰੇਲਗੱਡੀਆਂ ਦੀ ਦੇਰੀ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ। ਠੰਢ ਵਿੱਚ ਲੋਕ ਸਟੇਸ਼ਨ ’ਤੇ ਖੁੱਲ੍ਹੇ ਵਿਚ ਬੈਠਣ ਨੂੰ ਮਜਬੂਰ ਹੋਏ।

Leave a Comment

Advertisment

You May Like This