Code Of Ethics

Download app

Subscribe To Print Edition

ਲਾਪਤਾ ਸਰੂਪ ਮਾਮਲਾ: ਸ਼੍ਰੋਮਣੀ ਕਮੇਟੀ ਲਾਪਤਾ ਸਰੂਪਾਂ ਦੀ ਜਾਂਚ ਵਿੱਚ ਸਹਿਯੋਗ ਕਰੇ: ਭਗਵੰਤ ਮਾਨ

ਸਿੱਖ ਸੰਸਥਾਵਾਂ ਦੀ ਮੰਗ ’ਤੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਕੀਤਾ ਕੇਸ ਦਰਜ; ਅਕਾਲੀ ਦਲ ’ਤੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਤੇ ਪੰਥ ਨੂੰ ਢਾਲ ਵਜੋਂ ਵਰਤਣ ਦੇ ਦੋਸ਼

featured-img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੂਬਾ ਸਰਕਾਰ ਨੂੰ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਸਬੰਧੀ ਵਰਜਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ) ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਕਾਰਵਾਈ ਨਾ ਹੋਣ ਕਾਰਨ ਸਿੱਖ ਸੰਗਤ ਵਿੱਚ ਡੂੰਘਾ ਗੁੱਸਾ ਵਿਖਾਈ ਦੇ ਰਿਹਾ ਹੈ। ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਦੀ ਮੰਗ ’ਤੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਕੇਸ ਦਰਜ ਕਰਕੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਜਾਂਚ ਟੀਮ ਨੂੰ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਕਿ ਦੋਸ਼ੀਆਂ ਨੂੰ ਬਣਦੀ ਸਜ਼ਾਵਾਂ ਦਿੱਤੀਆਂ ਜਾ ਸਕਣ।

ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਖੀ ਨੇ ਮੰਨਿਆ ਹੈ ਕਿ ਸ਼੍ਰੋਮਣੀ ਕਮੇਟੀ ਵਿੱਚ ਰੋਜ਼ਾਨਾ 10-12 ਘੁਟਾਲੇ ਹੁੰਦੇ ਹਨ, ਜੋ ਦਰਸਾਉਂਦੇ ਹਨ ਕਿ ਸ਼ਰਧਾਲੂਆਂ ਦੁਆਰਾ ਚੜ੍ਹਾਏ ਗਏ ਗੋਲਕ ਦੇ ਪੈਸੇ ਦੀ ਦੁਰਵਰਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਨੇ 2020 ਦੌਰਾਨ ਆਪਣੀ ਮੀਟਿੰਗ ਵਿੱਚ ਕਮੇਟੀ ਦੇ ਦੋਸ਼ੀ ਕਰਮਚਾਰੀਆਂ ਵਿਰੁੱਧ ਇਸੇ ਮਾਮਲੇ ਵਿੱਚ ਸਖਤ ਕਾਰਵਾਈ ਕਰਨ ਦਾ ਮਤਾ ਪਾਸ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੋਮਣੀ ਅਕਾਲੀ ਦਲ ਨੂੰ ਸਿੱਧੀ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਸ ਵਲੋਂ ਆਪਣੇ ਗਲਤ ਕੰਮਾਂ ਦੀ ਜਵਾਬਦੇਹੀ ਤੋਂ ਬਚਣ ਲਈ ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਥ ਵਰਗੀਆਂ ਪਵਿੱਤਰ ਸੰਸਥਾਵਾਂ ਨੂੰ ਢਾਲ ਵਜੋਂ ਵਰਤਿਆ ਜਾ ਰਿਹਾ ਹੈ।

Advertisment