Code Of Ethics

Download app

Subscribe To Print Edition

ਭਾਰਤ ਵੱਲੋਂ ਘੱਟ ਗਿਣਤੀਆਂ ’ਤੇ ਅੱਤਿਆਚਾਰ ਬਾਰੇ ਪਾਕਿਸਤਾਨ ਦੀਆਂ ਟਿੱਪਣੀਆਂ ਰੱਦ

ਭਾਰਤ ਵਿਚ ਘੱਟ ਗਿਣਤੀਆਂ ’ਤੇ ਅੱਤਿਆਚਾਰ ਡੂੰਘੀ ਚਿੰਤਾ ਦਾ ਵਿਸ਼ਾ: ਪਾਕਿਸਤਾਨ

featured-img

ਭਾਰਤ ਨੇ ਅੱਜ ਪਾਕਿਸਤਾਨ ਦੀ ਉਨ੍ਹਾਂ ਟਿੱਪਣੀਆਂ ਨੂੰ ਰੱਦ ਕਰ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ ਭਾਰਤ ਵਿਚ ਘੱਟ ਗਿਣਤੀਆਂ ਦੇ ਹਿੱਤ ਸੁਰੱਖਿਅਤ ਨਹੀਂ ਹਨ। ਨਵੀਂ ਦਿੱਲੀ ਵਿਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਭਾਰਤ ਵਿੱਚ ਘੱਟ ਗਿਣਤੀਆਂ ਦੀ ਸਥਿਤੀ ਬਾਰੇ ਪਾਕਿਸਤਾਨ ਦੀਆਂ ਟਿੱਪਣੀਆਂ ਨੂੰ ਸਖ਼ਤੀ ਨਾਲ ਰੱਦ ਕਰਦਿਆਂ ਕਿਹਾ ਕਿ ਉਹ ਇੱਕ ਅਜਿਹੇ ਦੇਸ਼ ਦੀਆਂ ਟਿੱਪਣੀਆਂ ਨੂੰ ਰੱਦ ਕਰਦੇ ਹਨ ਜਿਸ ਦੇਸ਼ ਦਾ ਰਿਕਾਰਡ ਘੱਟ ਗਿਣਤੀਆਂ ਬਾਰੇ ਬਹੁਤ ਖਰਾਬ ਰਿਹਾ ਹੈ। ਪਾਕਿਸਤਾਨ ਵਿਚ ਵੱਖ-ਵੱਖ ਧਰਮਾਂ ਦੇ ਘੱਟ ਗਿਣਤੀਆਂ ਦਾ ਸ਼ੋਸ਼ਣ ਇੱਕ ਸਥਾਪਿਤ ਤੱਥ ਹੈ।

ਇਸ ਤੋਂ ਪਹਿਲਾਂ ਇਸਲਾਮਾਬਾਦ ਵਿੱਚ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੇ ਬੁਲਾਰੇ ਤਾਹਿਰ ਅੰਦਰਾਬੀ ਨੇ ਭਾਰਤ ਵਿੱਚ ਕੁਝ ਥਾਵਾਂ ’ਤੇ ਕ੍ਰਿਸਮਸ ਦੇ ਜਸ਼ਨਾਂ ਦੌਰਾਨ ਕਥਿਤ ਭੰਨਤੋੜ ’ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀਆਂ ’ਤੇ ਅਤਿਆਚਾਰ ਡੂੰਘੀ ਚਿੰਤਾ ਦਾ ਵਿਸ਼ਾ ਹੈ।

ਅੰਦਰਾਬੀ ਨੇ ਕ੍ਰਿਸਮਸ ਦੌਰਾਨ ਭੰਨਤੋੜ ਦੀਆਂ ਹਾਲੀਆ ਘਟਨਾਵਾਂ ਦਾ ਜ਼ਿਕਰ ਕੀਤਾ ਤੇ ਇਸ ਦੇ ਨਾਲ ਹੀ ਕਥਿਤ ਤੌਰ ’ਤੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਮੁਹਿੰਮਾਂ ਦਾ ਵੀ ਜ਼ਿਕਰ ਕੀਤਾ।

Leave a Comment

Advertisment

You May Like This