ਗੁਰਦਾਸਪੁਰ ਮੈਡੀਸਿਟੀ ਵਿਖੇ ਸਰਬੱਤ ਦੇ ਭਲੇ ਲਈ ਕਰਵਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ

ਗੁਰਦਾਸਪੁਰ, 1 ਜਨਵਰੀ :-
ਬਟਾਲਾ ਰੋਡ ਸਥਿਤ ਗੁਰਦਾਸਪੁਰ ਮੈਡੀਸਿਟੀ ਹਸਪਤਾਲ ਵਿਖੇ ਅੱਜ ਸਰਬੱਤ ਦੇ ਭਲੇ ਅਤੇ ਮਰੀਜ਼ਾਂ ਦੀ ਸਿਹਤਯਾਬੀ ਦੀ ਕਾਮਨਾ ਨਾਲ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਹ ਧਾਰਮਿਕ ਕਾਰਜ ਹਸਪਤਾਲ ਪ੍ਰਬੰਧਨ ਵੱਲੋਂ ਕਰਵਾਇਆ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਪ੍ਰਬੰਧਕ ਡਾ. ਮਨਜੀਤ ਸਿੰਘ ਬੱਬਰ ਅਤੇ ਸਰਬਜੀਤ ਸਿੰਘ ਬੱਬਰ ਨੇ ਦੱਸਿਆ ਕਿ ਹਸਪਤਾਲ ਦੇ ਸਮੁੱਚੇ ਸਟਾਫ ਅਤੇ ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਚੜ੍ਹਦੀ ਕਲਾ ਅਤੇ ਚੰਗੀ ਸਿਹਤ ਦੀ ਅਰਦਾਸ ਲਈ 30 ਦਸੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅੱਜ ਭੋਗ ਪਾਏ ਗਏ।

ਉਹਨਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਜਿੱਥੇ ਮਾਹਿਰ ਡਾਕਟਰਾਂ ਦੀ ਸੇਵਾ ਮਹੱਤਵਪੂਰਨ ਹੈ, ਉੱਥੇ ਹੀ ਪਰਮਾਤਮਾ ਦੀ ਬਖ਼ਸ਼ਿਸ਼ ਅਤੇ ਓਟ-ਆਸਰਾ ਵੀ ਬਹੁਤ ਲਾਜ਼ਮੀ ਹੈ। ਇਸੇ ਭਾਵਨਾ ਤਹਿਤ ਹਸਪਤਾਲ ਵਿੱਚ ਸਮੇਂ-ਸਮੇਂ ਤੇ ਅਜਿਹੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ।

ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੱਖ-ਵੱਖ ਧਾਰਮਿਕ ਸ਼ਖਸੀਅਤਾਂ ਅਤੇ ਕੀਰਤਨੀ ਜਥਿਆਂ ਵੱਲੋਂ ਹਾਜ਼ਰੀ ਲਵਾਈ ਗਈ। ਇਸ ਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਲੋਕਾਂ ਨੇ ਸੰਗਤ ਦੇ ਰੂਪ ਵਿੱਚ ਸ਼ਮੂਲੀਅਤ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਵੀ ਸਾਂਝੀਆਂ ਕੀਤੀਆਂ।

Leave a Comment

Advertisment

You May Like This