ਵੱਖ ਵੱਖ ਮੁੱਦਿਆਂ ‘ਤੇ ਕੀਤਾ ਵਿਚਾਰ ਵਟਾਂਦਰਾ
ਕਾਦੀਆਂ/ਗੁਰਦਾਸਪੁਰ, 10 ਜਨਵਰੀ :- ਹਲਕਾ ਇੰਚਾਰਜ ਕਾਦੀਆਂ ਜਗਰੂਪ ਸਿੰਘ ਸੇਖਵਾਂ ਵਲੋਂ ਆਪ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਸ਼ਿਸ਼ਟਾਚਾਰਕ ਮੁਲਾਕਾਤ ਕੀਤੀ ਅਤੇ ਨਵੇਂ ਸਾਲ ਅਤੇ ਲੋਹੜੀ ਦੀਆਂ ਸ਼ੁੁੱਭਕਾਮਨਾਵਾਂ ਦਿੱਤੀਆਂ ।
ਇਸ ਮੌਕੇ ਉਨ੍ਹਾਂ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਕਰਦਿਆਂ ਹਾਲ ਹੀ ਵਿੱਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਪਾਰਟੀ ਦੀ ਮਜ਼ਬੂਤ ਕਾਰਗੁਜ਼ਾਰੀ, ਖ਼ਾਸ ਕਰਕੇ ਕਾਦੀਆਂ ਹਲਕੇ ਦੀ ਸਫਲਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਜਗਰੂਪ ਸਿੰਘ ਸੇਖਵਾਂ ਵਲੋਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਅਤੇ ਹਲਕਾ ਕਾਦੀਆਂ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਰਾਹਨਾ ਕਰਦਿਆਂ ਪੂਰਾ ਸਮਰਥਨ ਦੇਣ ਅਤੇ ਆਸ਼ੀਰਵਾਦ ਦਿੱਤਾ ਗਿਆ।
ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਮਾਰਗ ਦਰਸ਼ਨ ਨਾਲ ਸੂਬੇ ਅੰਦਰ ਲੋਕ ਭਲਾਈ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਵਰਗ ਨੂੰ 600 ਯੂਨਿਟ ਬਿਜਲੀ ਮੁਫ਼ਤ, ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਮੁਹੱਲਾ ਕਲੀਨਿਕ ਖੋਲੇ ਗਏ ਹਨ, ਜਿਥੇ ਰੋਜ਼ਾਨਾ ਮਰੀਜ ਆਪਣਾ ਮੁਫ਼ਤ ਇਲਾਜ ਕਰਵਾ ਕਰ ਰਹੇ ਹਨ। ਸਕੂਲ ਆਫ ਐੱਮੀਨੈਸ ਅਤੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਤੋਂ ਇਲਾਵਾ ਲੋਕ ਹਿੱਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।





















