Code Of Ethics

Download app

Subscribe To Print Edition

ਮੁੱਖ ਮੰਤਰੀ ਮਾਨ ਨੇ ਫਿਰਕੂ ਰਾਜਨੀਤੀ ਨੂੰ ਲੈ ਵਿਰੋਧੀ ਨਿਸ਼ਾਨੇ ’ਤੇ ਲਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਪਣੇ ਬਠਿੰਡਾ ਦੌਰੇ ਦੇ ਦੂਜੇ ਦਿਨ ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਭਾਜਪਾ ‘ਤੇ ਲੋਕਾਂ ਨੂੰ ਧਰਮ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਾਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕਰੀਬ 9

featured-img

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਪਣੇ ਬਠਿੰਡਾ ਦੌਰੇ ਦੇ ਦੂਜੇ ਦਿਨ ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਭਾਜਪਾ ‘ਤੇ ਲੋਕਾਂ ਨੂੰ ਧਰਮ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਾਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਕਰਦੀ ਹੈ, ਪਰ ਪੰਜਾਬ ਦੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ।

 

‘ਆਪ’ ਆਗੂ ਆਤਿਸ਼ੀ ਦੀ ਗੁਰੂ ਤੇਗ ਬਹਾਦਰ ਜੀ ਬਾਰੇ ਕਥਿਤ ਵੀਡੀਓ ‘ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ ਅਤੇ ਇਹ ਸਭ ਭਾਜਪਾ ਦੀ ਬੁਖ਼ਲਾਹਟ ਦਾ ਨਤੀਜਾ ਹੈ। ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ ਨੂੰ ਵੀ ਭਾਜਪਾ ਦੀ ਸੁਰ ਵਿੱਚ ਸੁਰ ਮਿਲਾਉਣ ਵਾਲੀਆਂ ਪਾਰਟੀਆਂ ਦੱਸਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੁਜ਼ਗਾਰ, ਸੈਰ-ਸਪਾਟਾ ਅਤੇ ਸਟਾਰਟਅੱਪ ਪ੍ਰੋਗਰਾਮਾਂ ‘ਤੇ ਕੰਮ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਵਿਦੇਸ਼ ਨਾ ਜਾਣਾ ਪਵੇ।

ਉਨ੍ਹਾਂ ਕਿਸਾਨਾਂ ਦੇ ਹੱਕਾਂ ਅਤੇ ਦਰਿਆਈ ਪਾਣੀਆਂ ਦੇ ਮੁੱਦੇ ਨੂੰ ਪ੍ਰਧਾਨ ਮੰਤਰੀ ਅੱਗੇ ਉਠਾਉਣ ਦੀ ਗੱਲ ਦੁਹਰਾਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਤੇ ਉਨ੍ਹਾਂ ਕਿਹਾ ਕਿ ਐੱਸ ਆਈ ਟੀ ਪੈਸਿਆਂ ਦੀ ਨਹੀਂ ਸਗੋਂ ਸਰੂਪਾਂ ਦੀ ਜਾਂਚ ਕਰ ਰਹੀ ਹੈ। ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਵਿੱਚ ਖ਼ਤਰੇ ਦੀਆਂ ਗੱਲਾਂ ਨੂੰ ਨਕਾਰਦਿਆਂ ਉਨ੍ਹਾਂ ਕਾਨੂੰਨ ਵਿਵਸਥਾ ਬਣਾਏ ਰੱਖਣ ਦੀ ਵਚਨਬੱਧਤਾ ਜਤਾਈ। ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਬਠਿੰਡਾ ਵਿੱਚ ਪਾਰਟੀ ਦੇ ਪ੍ਰਦਰਸ਼ਨ ‘ਤੇ ਉਨ੍ਹਾਂ ਕਿਹਾ ਕਿ ਹਾਰ ਦੇ ਫ਼ਰਕ ਬਹੁਤ ਘੱਟ ਸਨ ਅਤੇ ਸਮੁੱਚੇ ਰਾਜ ਵਿੱਚ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਉਨ੍ਹਾਂ ਗੋਲਕਾਂ ਸਬੰਧੀ ਆਪਣੀ ਟਿੱਪਣੀ ‘ਤੇ ਅਕਾਲ ਤਖ਼ਤ ਸਾਹਿਬ ਜਾ ਕੇ ਸਪੱਸ਼ਟੀਕਰਨ ਦੇਣ ਦੀ ਗੱਲ ਵੀ ਕਹੀ। ਇਸ ਮੌਕੇ ਉਨ੍ਹਾਂ ਨਵੀਂ ਲਾਇਬ੍ਰੇਰੀ ਵਿੱਚ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ‘ਮਿਸ਼ਨ ਪ੍ਰਗਤੀ’ ਰਾਹੀਂ ਮੁਫ਼ਤ ਕੋਚਿੰਗ ਮਾਡਲ ਦੀ ਸ਼ਲਾਘਾ ਕੀਤੀ।

Advertisment

You May Like This