ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਪੇਸ਼ ਹੋਏ। ਉਨ੍ਹਾਂ ਨੂੰ ਅਕਾਲ ਤਖਤ ਦੇ ਜਥੇਦਾਰ ਨੇ ਸਿੱਖ ਮਾਮਲਿਆਂ ਵਿਚ ਬਿਆਨਬਾਜ਼ੀ ਤੇ ਵੀਡੀਓ ਮਾਮਲੇ ਵਿਚ ਸਪਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਕੱਤਰੇਤ ਤੋਂ ਬਾਹਰ ਆਉਣ ਤੋਂ ਬਾਅਦ ਕਿਹਾ ਕਿ ਉਹ ਨਿਮਾਣੇ ਸਿੱਖ ਵਜੋਂ ਅਕਾਲ ਤਖਤ ’ਤੇ ਪੇਸ਼ ਹੋਏ ਤੇ ਉਨ੍ਹਾਂ ਕਦੇ ਵੀ ਅਕਾਲ ਤਖਤ ਨੂੰ ਚੁਣੌਤੀ ਨਹੀਂ ਦਿੱਤੀ। ਮੁੱਖ ਮੰਤਰੀ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਕਿਹਾ ਕਿ ਇਸ ਮਾਮਲੇ ’ਤੇ ਵਾਇਰਲ ਹੋਈ ਵੀਡੀਓ ਫਰਜ਼ੀ ਹੈ ਜਿਸ ਦੀ ਦੇਸ਼ ਵਿਚ ਕਿਤੋਂ ਵੀ ਜਾਂਚ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇੇਲੇ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਵੀਡੀਓ ਤਿਆਰ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਥੇਦਾਰ ਨਾਲ ਗੱਲਬਾਤ ਤੋਂ ਬਾਅਦ ਮੀਡੀਆ ਨੂੰ ਸਪਸ਼ਟ ਕੀਤਾ ਹੈ। ਕਿ ਉਨ੍ਹਾਂ ਦੀ ਸਦਭਾਵਨਾ ਵਾਲੇ ਮਾਹੌਲ ਵਿੱਚ ਗੱਲਬਾਤ ਹੋਈ। ਉਨ੍ਹਾਂ ਕੋਲੋਂ ਜੋ ਕੁਝ ਵੀ ਪੁੱਛਿਆ ਗਿਆ ਸੀ ਉਨ੍ਹਾਂ ਉਸ ਬਾਰੇ ਸਪਸ਼ਟ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਨੂੰ 25 ਤੋਂ 30 ਹਜ਼ਾਰ ਪੰਨਿਆਂ ਵਾਲੀਆਂ ਕੁਝ ਫਾਈਲਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਕੁਝ ਸ਼ਿਕਾਇਤਾਂ ਵੀ ਹਨ। ਵੀਡੀਓ ਸਬੰਧੀ ਮੁੱਖ ਮੰਤਰੀ ਨੇ ਆਖਿਆ ਕਿ ਇਹ ਜਾਅਲੀ ਵੀਡੀਓ ਹੈ, ਉਹ ਜਿੱਥੇ ਵੀ ਚਾਹੁਣ ਇਸ ਦੀ ਜਾਂਚ ਕਰਵਾ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਗੱਲਬਾਤ ਤੋਂ ਬਾਅਦ ਸਕੱਤਰੇਤ ਤੋਂ ਬਾਹਰ ਆ ਗਏ ਹਨ। ਉਨ੍ਹਾਂ ਲਗਪਗ 45 ਮਿੰਟ ਜਥੇਦਾਰ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ 11. 40 ਵਜੇ ਸਕੱਤਰੇਤ ਪੁੱਜੇ ਸਨ ਜਦੋਂ ਕਿ ਜਥੇਦਾਰ ਲਗਪਗ 12 ਵਜੇ ਸਕੱਤਰੇਤ ਪੁੱਜੇ ਸਨ। ਇਸ ਦੌਰਾਨ ਸ੍ਰੀ ਅਕਾਲ ਤਖਤ ਸਕੱਤਰੇਤ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ।
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਸਪਸ਼ਟੀਕਰਨ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੇ ਮੰਨਿਆ ਹੈ ਕਿ ਉਨ੍ਹਾਂ ਵਲੋਂ ਸਿੱਖ ਸਿਧਾਂਤਾਂ, ਪਰੰਪਰਾਵਾਂ ਤੇ ਮਰਿਆਦਾ ਬਾਰੇ ਕੀਤੀ ਗਈ ਬਿਆਨਬਾਜ਼ੀ ਠੀਕ ਨਹੀਂ ਸੀ।
ਇਸ ਤੋਂ ਪਹਿਲਾਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਸੀ ਕਿ ਮੁੱਖ ਮੰਤਰੀ ਕੁਝ ਦਸਤਾਵੇਜ਼ ਵੀ ਆਪਣੇ ਨਾਲ ਲੈ ਕੇ ਆਏ ਹਨ, ਜੋ ਅਕਾਲ ਤਖਤ ਦੇ ਜਥੇਦਾਰ ਨੂੰ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲੋਂ ਜੋ ਵੀ ਸਵਾਲ ਪੁੱਛੇ ਜਾਣਗੇ ਉਹ ਉਨ੍ਹਾਂ ਦਾ ਜਵਾਬ ਦੇਣਗੇ। ਮੁੱਖ ਮੰਤਰੀ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਲਈ ਪਹੁੰਚੇ ਹਨ। ਮੁੱਖ ਮੰਤਰੀ ਪੇਸ਼ੀ ਤੋਂ ਬਾਅਦ ਸਮੁੱਚੀ ਕਾਰਵਾਈ ਬਾਰੇ ਮੀਡੀਆ ਨੂੰ ਦੱਸਣਗੇ। ਸ੍ਰੀ ਧਾਲੀਵਾਲ ਤੇ ਬਲਤੇਜ ਪੰਨੂ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਉਹ ਸਕੱਤਰੇਤ ਦੇ ਬਾਹਰ ਹੀ ਬੈਠੇ ਰਹੇ।
ਇਸ ਤੋਂ ਪਹਿਲਾਂ ਸਕੱਤਰੇਤ ਦੇ ਇੱਕ ਅਧਿਕਾਰੀ ਨੇ ਦੱਸਿਆ ਸੀ ਕਿ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਿਰਦੇਸ਼ਾਂ ਅਨੁਸਾਰ ਤਿਆਰੀਆਂ ਕੀਤੀਆਂ ਗਈਆਂ ਹਨ। ਸਕੱਤਰੇਤ ਆਮ ਤੌਰ ’ਤੇ ਸਵੇਰੇ 9.30 ਵਜੇ ਖੁੱਲ੍ਹਦਾ ਹੈ। ਜਥੇਦਾਰ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਵਿਸ਼ੇਸ਼ ਸਟਾਫ਼ ਦੀ ਤਾਇਨਾਤੀ ਸਮੇਤ ਸਾਰੇ ਪ੍ਰਬੰਧ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਨੇ ਕਿਹਾ ਸੀ ਕਿ ਭਗਵੰਤ ਮਾਨ ਲਈ ਸਮਾਂ ਸਵੇਰ 10 ਵਜੇ ਦੀ ਥਾਂ ਸ਼ਾਮ 4:30 ਵਜੇ ਕੀਤਾ ਗਿਆ ਹੈ ਪਰ ਜਥੇਦਾਰ ਨੂੰ ਸੰਬੋਧਨ ਹੁੰਦਿਆਂ ਭਗਵੰਤ ਮਾਨ ਨੇ ਕਿਹਾ ਸੀ, ‘ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ, ਮੈਂ ਰਾਸ਼ਟਰਪਤੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ।
15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ। ’– ਰਿਪੋਰਟ: ਜਗਤਾਰ ਸਿੰਘ ਲਾਂਬਾ
ਲਾਪਤਾ ਸਰੂਪਾਂ ਦੇ ਮਾਮਲੇ ’ਤੇ ਜਾਣਕਾਰੀ ਦੇਣ ਬਾਰੇ ਸਰਕਾਰ ਨੂੰ ਕਾਹਲੀ ਨਹੀਂ ਕਰਨੀ ਚਾਹੀਦੀ: ਜਥੇਦਾਰ
January 15, 2026 2:16 pm
ਸਰਕਾਰ ਵੱਲੋਂ ਬੀਤੇ ਕੱਲ੍ਹ ਮਿਲੇ 169 ਸਰੂਪਾਂ ਬਾਰੇ ਕੀਤੇ ਦਾਅਵੇ ਸਬੰਧੀ ਜਥੇਦਾਰ ਨੇ ਆਖਿਆ ਕਿ ਗੁਰਦੁਆਰੇ ਤੇ ਡੇਰਿਆਂ ਵਿੱਚ ਗੁਰੂ ਸਾਹਿਬ ਦੇ ਸਰੂਪ ਹੀ ਹੋਣਗੇ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਅਜਿਹੇ ਮਾਮਲਿਆਂ ਵਿੱਚ ਕਾਹਲੀ ਨਹੀਂ ਕਰਨੀ ਚਾਹੀਦੀ। ਕੁਝ ਦਹਾਕੇ ਪਹਿਲਾਂ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਕੁਝ ਨਿੱਜੀ ਸੰਸਥਾਵਾਂ ਵੱਲੋਂ ਵੀ ਪਾਵਨ ਸਰੂਪ ਪ੍ਰਕਾਸ਼ਿਤ ਕੀਤੇ ਜਾਂਦੇ ਸਨ ਜਿਨ੍ਹਾਂ ਦਾ ਕੋਈ ਰਿਕਾਰਡ ਨਹੀਂ ਸੀ।
ਜਥੇਦਾਰ ਗੜਗੱਜ ਵੱਲੋਂ ਮੁੱਖ ਮੰਤਰੀ ਦੇ ਸਪਸ਼ਟੀਕਰਨ ’ਤੇ ਤਸੱਲੀ ਦਾ ਪ੍ਰਗਟਾਵਾ
January 15, 2026 2:04 pm

ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਸਪਸ਼ਟੀਕਰਨ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੇ ਮੰਨਿਆ ਹੈ ਕਿ ਉਨ੍ਹਾਂ ਵਲੋਂ ਸਿੱਖ ਸਿਧਾਂਤਾਂ, ਪਰੰਪਰਾਵਾਂ ਤੇ ਮਰਿਆਦਾ ਬਾਰੇ ਕੀਤੀ ਗਈ ਬਿਆਨਬਾਜ਼ੀ ਠੀਕ ਨਹੀਂ ਸੀ। ਸ੍ਰੀ ਗਡ਼ਗੱਜ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਸੰਕੋਚ ਕਰਨਗੇੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਆਪਣੇ ਨਾਲ ਕੁਝ ਰਿਕਾਰਡ ਵੀ ਲੈ ਕੇ ਆਏ ਸਨ ਜੋ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਗਿਆ ਹੈ ਅਤੇ ਇਸ ਨੂੰ ਘੋਖਿਆ ਜਾਵੇਗਾ। ਜਥੇਦਾਰ ਨੇ ਅੱਗੇ ਕਿਹਾ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ।
ਸਦਭਾਵਨਾ ਵਾਲੇ ਮਾਹੌਲ ਵਿਚ ਗੱਲਬਾਤ ਹੋਈ: ਭਗਵੰਤ ਮਾਨ
January 15, 2026 1:22 pm
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਥੇਦਾਰ ਨਾਲ ਗੱਲਬਾਤ ਤੋਂ ਬਾਅਦ ਮੀਡੀਆ ਨੂੰ ਸਪਸ਼ਟ ਕੀਤਾ ਹੈ। ਕਿ ਉਨ੍ਹਾਂ ਦੀ ਸਦਭਾਵਨਾ ਵਾਲੇ ਮਾਹੌਲ ਵਿੱਚ ਗੱਲਬਾਤ ਹੋਈ। ਉਨ੍ਹਾਂ ਕੋਲੋਂ ਜੋ ਕੁਝ ਵੀ ਪੁੱਛਿਆ ਗਿਆ ਸੀ ਉਨ੍ਹਾਂ ਉਸ ਬਾਰੇ ਸਪਸ਼ਟ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਨੂੰ 25 ਤੋਂ 30 ਹਜ਼ਾਰ ਪੰਨਿਆਂ ਵਾਲੀਆਂ ਕੁਝ ਫਾਈਲਾਂ ਦਿੱਤੀਆਂ ਗੲੀਆਂ ਹਨ ਜਿਨ੍ਹਾਂ ਵਿੱਚ ਕੁਝ ਸ਼ਿਕਾਇਤਾਂ ਵੀ ਹਨ। ਵੀਡੀਓ ਸਬੰਧੀ ਮੁੱਖ ਮੰਤਰੀ ਨੇ ਆਖਿਆ ਕਿ ਇਹ ਜਾਅਲੀ ਵੀਡੀਓ ਹੈ, ਉਹ ਜਿੱਥੇ ਵੀ ਚਾਹੁਣ ਇਸ ਦੀ ਜਾਂਚ ਕਰਵਾ ਸਕਦੇ ਹਨ।
ਵਾਇਰਲ ਹੋਈ ਵੀਡੀਓ ਫਰਜ਼ੀ, ਕਿਤੋਂ ਵੀ ਜਾਂਚ ਕਰਵਾਓ
January 15, 2026 1:09 pm
ਮੁੱਖ ਮੰਤਰੀ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਕਿਹਾ ਕਿ ਇਸ ਮਾਮਲੇ ’ਤੇ ਵਾਇਰਲ ਹੋਈ ਵੀਡੀਓ ਫਰਜ਼ੀ ਹੈ ਜਿਸ ਦੀ ਦੇਸ਼ ਵਿਚ ਕਿਤੋਂ ਵੀ ਜਾਂਚ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇੇਲੇ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਵੀਡੀਓ ਤਿਆਰ ਕੀਤੀਆਂ ਜਾ ਰਹੀਆਂ ਹਨ।
ਕਦੇ ਵੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਨਹੀਂ ਦਿੱਤੀ: ਭਗਵੰਤ ਮਾਨ
January 15, 2026 1:05 pm
ਮੁੱਖ ਮੰਤਰੀ ਭਗਵੰਤ ਮਾਨ ਨੇ ਸਕੱਤਰੇਤ ਤੋਂ ਬਾਹਰ ਆਉਣ ਤੋਂ ਬਾਅਦ ਕਿਹਾ ਕਿ ਉਹ ਨਿਮਾਣੇ ਸਿੱਖ ਵਜੋਂ ਅਕਾਲ ਤਖਤ ’ਤੇ ਪੇਸ਼ ਹੋਏ ਤੇ ਉਨ੍ਹਾਂ ਕਦੇ ਵੀ ਅਕਾਲ ਤਖਤ ਨੂੰ ਚੁਣੌਤੀ ਨਹੀਂ ਦਿੱਤੀ।
ਮੁੱਖ ਮੰਤਰੀ ਅਕਾਲ ਤਖਤ ਸਕੱਤਰੇਤ ਤੋਂ ਬਾਹਰ ਆਏ
January 15, 2026 12:58 pm
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਗੱਲਬਾਤ ਤੋਂ ਬਾਅਦ ਸਕੱਤਰੇਤ ਤੋਂ ਬਾਹਰ ਆ ਗਏ ਹਨ। ਉਨ੍ਹਾਂ ਲਗਪਗ 45 ਮਿੰਟ ਜਥੇਦਾਰ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ 11. 40 ਵਜੇ ਸਕੱਤਰੇਤ ਪੁੱਜੇ ਸਨ ਜਦੋਂ ਕਿ ਜਥੇਦਾਰ ਲਗਪਗ 12 ਵਜੇ ਸਕੱਤਰੇਤ ਪੁੱਜੇ ਸਨ। ਇਸ ਦੌਰਾਨ ਸ੍ਰੀ ਅਕਾਲ ਤਖਤ ਸਕੱਤਰੇਤ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ।
ਕੁਲਦੀਪ ਸਿੰਘ ਗਡ਼ਗੱਜ ਅਕਾਲ ਤਖਤ ਪੁੱਜੇ
January 15, 2026 11:58 am
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੇਸ਼ੀ ਲਈ ਅਕਾਲ ਤਖਤ ਦੇ ਸਕੱਤਰੇਤ ਵਿਖੇ ਪੁੱਜਣ ਤੋਂ ਬਾਅਦ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਸਕੱਤਰੇਤ ਵਿਖੇ ਪੁੱਜ ਗਏ ਹਨ।
ਬੈਗ ਲੈ ਕੇ ਅਕਾਲ ਤਖਤ ਸਕੱਤਰੇਤ ਦਾਖਲ ਹੋਏ ਮੁੱਖ ਮੰਤਰੀ
January 15, 2026 11:49 am
ਇਹ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਕ ਕਾਲੇ ਰੰਗ ਦਾ ਬੈਗ ਲੈ ਕੇ ਅਕਾਲ ਤਖਤ ਸਕੱਤਰੇਤ ਗਏ ਹਨ ਤੇ ਇਸ ਬੈਗ ਵਿਚ ਸਾਰੇ ਦਸਤਾਵੇਜ਼ ਹਨ ਜਿਸ ਬਾਰੇ ਸਪਸ਼ਟੀਕਰਨ ਮੰਗਿਆ ਗਿਆ ਸੀ।
ਭਗਵੰਤ ਮਾਨ ਅਕਾਲ ਤਖਤ ’ਤੇ ਪੇਸ਼
January 15, 2026 11:38 am
ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖਤ ਪੁੱਜ ਗਏ ਹਨ ਤੇ ਉਹ ਜਲਦੀ ਹੀ ਆਪਣਾ ਸਪਸ਼ਟੀਕਰਨ ਦੇਣਗੇ।
ਪੀਲੇ ਰੰਗ ਦੀ ਪੱਗ ਤੇ ਕੁਡ਼ਤਾ ਪਜ਼ਾਮਾ ਪਾ ਕੇ ਪੁੱਜੇ ਭਗਵੰਤ ਮਾਨ
January 15, 2026 11:35 am
ਮੁੱਖ ਮੰਤਰੀ ਅਕਾਲ ਤਖ਼ਤ ਸਕੱਤਰੇਤ ਜਾਣ ਤੋਂ ਪਹਿਲਾਂ ਮੱਥਾ ਟੇਕਣ ਲਈ ਸਵੇਰੇ 11:16 ਵਜੇ ਰਵਾਇਤੀ ਘੰਟਾ ਘਰ ਗੇਟ ਤੋਂ ਹਰਿਮੰਦਰ ਸਾਹਿਬ ਵਿੱਚ ਦਾਖਲ ਹੋਏ। ਉਨ੍ਹਾਂ ਪੀਲੇ ਰੰਗ ਦੀ ਪੱਗ ਅਤੇ ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ। ਦੂਜੇ ਪਾਸੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਹਾਲੇ ਅਕਾਲ ਤਖ਼ਤ ਸਕੱਤਰੇਤ ਨਹੀਂ ਪਹੁੰਚੇ ਹਨ।
ਅਕਾਲ ਤਖਤ ’ਤੇ ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਨਗੇ
January 15, 2026 11:27 am
ਇਹ ਪਤਾ ਲੱਗਿਆ ਹੈ ਕਿ ਭਗਵੰਤ ਮਾਨ ਅਕਾਲ ਤਖਤ ’ਤੇ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਨਗੇ ਤੇ ਇਸ ਸਬੰਧੀ ਮੀਡੀਆ ਵਾਲਿਆਂ ਲਈ ਤੇ ਸੰਬੋਧਨ ਕਰਨ ਲੲੀ ਮੰਚ ਤਿਆਰ ਕਰ ਦਿੱਤਾ ਗਿਆ ਹੈ।
ਭਗਵੰਤ ਮਾਨ ਹਰਿਮੰਦਰ ਸਾਹਿਬ ਪੁੱਜੇ
January 15, 2026 11:23 am
ਮੁੱਖ ਮੰਤਰੀ ਭਗਵੰਤ ਮਾਨ ਹਰਿਮੰਦਰ ਸਾਹਿਬ ਪੁੱਜ ਗਏ ਹਨ। ਇਸ ਮੌਕੇ ਆਪ ਦੇ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਜਥੇਦਾਰ ਸਾਹਿਬ ਦੇ ਹਰ ਸਵਾਲ ਦਾ ਜਵਾਬ ਦੇਣਗੇ।
ਭਗਵੰਤ ਮਾਨ ਸਰਕਟ ਹਾਊਸ ਤੋਂ ਅਕਾਲ ਤਖ਼ਤ ਲਈ ਰਵਾਨਾ
January 15, 2026 11:11 am
ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਦੇ ਸਰਕਟ ਹਾਊਸ ਤੋਂ ਅਕਾਲ ਤਖ਼ਤ ਸਕੱਤਰੇਤ ਲਈ ਰਵਾਨਾ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨਾਲ ਅਜਨਾਲਾ ਦੇ ਵਿਧਾਇਕ ਅਤੇ ‘ਆਪ’ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੀ ਹਨ। ਅਜਿਹਾ ਲੱਗਦਾ ਹੈ ਕਿ ਸਰਕਾਰ ਅਤੇ ਅਕਾਲ ਤਖ਼ਤ ਸਕੱਤਰੇਤ ਭਗਵੰਤ ਮਾਨ ਦੇ ਅਕਾਲ ਤਖਤ ’ਤੇ ਪੇਸ਼ ਹੋਣ ਦੇ ਸਮੇਂ ਨੂੰ ਲੈ ਕੇ ਇਕਮੱਤ ਹੋ ਗਏ ਹਨ।
ਦੁਪਹਿਰ 12 ਵਜੇ ਪੁੱਜਣਗੇ ਭਗਵੰਤ ਮਾਨ
January 15, 2026 11:02 am
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲਗਪਗ 12 ਵਜੇ ਸ੍ਰੀ ਅਕਾਲ ਤਖਤ ਵਿਖੇ ਪੇਸ਼ੀ ਲਈ ਪਹੁੰਚਣਗੇ। ਮਿਲੀ ਜਾਣਕਾਰੀ ਮੁਤਾਬਿਕ ਉਹ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਅਤੇ ਇਸ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੁੱਖ ਮੰਤਰੀ ਦੀ ਆਮਦ ਨੂੰ ਦੇਖਦੇ ਹੋਏ ਹਰਿਮੰਦਰ ਸਾਹਿਬ ਵਿਖੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਕੀਤੀ ਗਈ ਹੈ। ਮੁੱਖ ਮੰਤਰੀ ਨੂੰ ਅੱਜ ਇੱਥੇ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਮਾਮਲਿਆਂ ਵਿੱਚ ਜਵਾਬ ਤਲਬੀ ਲਈ ਸੱਦਿਆ ਗਿਆ ਹੈ। ਮੁੱਖ ਮੰਤਰੀ ਦੇ ਰੁਝੇਵਿਆਂ ਨੂੰ ਦੇਖਦਿਆ ਅਕਾਲ ਤਖਤ ਵੱਲੋਂ ਉਨ੍ਹਾਂ ਨੂੰ ਸਾਢੇ ਚਾਰ ਵਜੇ ਦਾ ਸਮਾਂ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਪੇਸ਼ ਹੋਣ ਦੀ ਪੇਸ਼ਕਸ਼ ਕੀਤੀ ਸੀ। ਸ੍ਰੀ ਅਕਾਲ ਤਖਤ ਦੇ ਅਧਿਕਾਰੀਆਂ ਦੇ ਮੁਤਾਬਕ ਮੁੱਖ ਮੰਤਰੀ 12 ਤੋਂ 12:30 ਵਿਚਾਲੇ ਪੇਸ਼ ਹੋਣ ਲਈ ਪੁੱਜਣਗੇ ।





















