Code Of Ethics

Download app

Subscribe To Print Edition

ਆਤਿਸ਼ੀ ਮਾਮਲੇ ’ਚ ਜਲੰਧਰ ਅਦਾਲਤ ਨੇ ਸੋਸ਼ਲ ਮੀਡੀਆ ਤੋਂ ਵੀਡੀਓ ਹਟਾਉਣ ਦੇ ਦਿੱਤੇ ਆਦੇਸ਼

ਦਿੱਲੀ ਦੀ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਕਥਿਤ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਜਲੰਧਰ ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਆਤਿਸ਼ੀ ਦਾ ਵੀਡੀਓ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋ ਇਲਾਵਾ ਵੀਡੀਓ ਪੋਸਟ ਕਰਨ ਵਾਲੇ…

featured-img

ਦਿੱਲੀ ਦੀ ਵਿਧਾਇਕ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਕਥਿਤ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਜਲੰਧਰ ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਆਤਿਸ਼ੀ ਦਾ ਵੀਡੀਓ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ।

ਇਸ ਤੋ ਇਲਾਵਾ ਵੀਡੀਓ ਪੋਸਟ ਕਰਨ ਵਾਲੇ ਕਪਿਲ ਮਿਸ਼ਰਾ ਦੇ ਅਕਾਊਂਟ ਨਾਲ ਜੁੜੇ ਸਾਰੇ ਲਿੰਕ ਤੋਂ ਵੀਡੀਓ ਹਟਾਉਣ ਦੇ ਵੀ ਆਦੇਸ਼ ਦਿੱਤੇ ਹਨ। ਦਿੱਲੀ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਆਤਿਸ਼ੀ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿੱਚ ਜਲੰਧਰ ਪੁਲੀਸ ਨੇ ਮਾਮਲਾ ਦਰਜ ਕੀਤਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਤਾ ਇਕਬਾਲ ਸਿੰਘ ਨੇ ਦੋਸ਼ ਲਾਇਆ ਸੀ ਕਿ 7 ਜਨਵਰੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਕਥਿਤ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਸਿੱਖ ਗੁਰੂਆਂ ਦੇ ਖਿਲਾਫ਼ ਗ਼ਲਤ ਟਿੱਪਣੀ ਕੀਤੀ ਗਈ ਸੀ।

ਇਸ ਸਬੰਧੀ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਅਜਿਹੀ ਟਿੱਪਣੀ ਤੋਂ ਇਨਕਾਰ ਕਰਦਿਆਂ ਹੋਇਆਂ ਆਪਣਾ ਵੀਡੀਓ ਸੋਸ਼ਲ ਮੀਡੀਆ ’ਤੇ ਪਾਇਆ ਸੀ। ਇਸ ਸਬੰਧੀ ਸ਼ਿਕਾਇਤ ਕਰਤਾ ਇਕਬਾਲ ਸਿੰਘ ਨੇ ਵੀਡੀਓ ਜਾਰੀ ਕਰਨ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਸੀ।

ਇਸ ਸਬੰਧੀ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਵਾਇਰਲ ਵੀਡੀਓ ਦੀ ਫੋਰੈਂਸਿਕ ਰਿਪੋਰਟ ਲੈ ਕੇ ਸਖਤ ਧਾਰਾ ਤਹਿਤ ਮਾਮਲਾ ਦਰਜ ਕੀਤਾ ਹੋਇਆ ਹੈ।

Advertisment