ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਐਲਾਨ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਮੁੱਖ ਮੰਤਰੀ ਨੇ ਨਵ ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਵਧਾਈਆਂ ਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਉਮੀਦ ਕੀਤੀ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ।





















