Code Of Ethics

Download app

Subscribe To Print Edition

ਬਿਆਸ ਪੁਲ ’ਤੇ ਬਲੈਰੋ ਗੱਡੀ ਅਤੇ ਕਾਰ ਦੀ ਭਿਆਨਕ ਟੱਕਰ; ਕਾਰ ਚਾਲਕ ਦੀ ਮੌਤ, 3 ਗੰਭੀਰ ਜ਼ਖ਼ਮੀ

ਡਿਵਾਈਡਰ ਟੱਪ ਕੇ ਦੂਜੇ ਪਾਸੇ ਆ ਰਹੀ ਕਾਰ ਨਾਲ ਟਕਰਾਈ ਗੱਡੀ

featured-img

ਬਿਆਸ ਦਰਿਆ ਦੇ ਪੁਲ ’ਤੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਰਈਆ ਤੋਂ ਕਪੂਰਥਲਾ ਜਾ ਰਹੀ ਇੱਕ ਬਲੈਰੋ ਗੱਡੀ ਅਚਾਨਕ ਬੇਕਾਬੂ ਹੋ ਕੇ ਫੁੱਟਪਾਥ (ਡਿਵਾਈਡਰ) ਟੱਪ ਕੇ ਦੂਜੇ ਪਾਸੇ ਚਲੀ ਗਈ ਅਤੇ ਜਲੰਧਰ ਵੱਲੋਂ ਆ ਰਹੀ ਇੱਕ ਕਾਰ ਨਾਲ ਸਿੱਧੀ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਸੱਤਾ (ਵਾਸੀ ਰਾਮਗੜ੍ਹ ਭੁੱਲਰ, ਲੁਧਿਆਣਾ) ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਸੁਭਾਸ਼ ਕੁਮਾਰ, ਸਾਗਰ ਅਤੇ ਜੋਤੀ (ਸਾਰੇ ਵਾਸੀ ਜਗਰਾਉਂ) ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਜਗਰਾਉਂ ਤੋਂ ਬਟਾਲਾ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਿਹਾ ਸੀ। ਬਿਆਸ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਗੱਡੀਆਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਬਲੈਰੋ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisment