Code Of Ethics

Download app

Subscribe To Print Edition

HC ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਔਨਲਾਈਨ ਨਾਮਜ਼ਦਗੀ ਪ੍ਰਣਾਲੀ ਲਈ ਪਟੀਸ਼ਨ ’ਤੇ 60 ਦਿਨਾਂ ਦੇ ਅੰਦਰ ਫੈਸਲਾ ਕਰਨ ਦੇ ਨਿਰਦੇਸ਼

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਪੰਜਾਬ ਰਾਜ ਚੋਣ ਕਮਿਸ਼ਨ (PSEC) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਭਵਿੱਖ ਵਿੱਚ ਹੋਣ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਅਤੇ ਨਗਰ ਨਿਗਮ ਚੋਣਾਂ ਲਈ ‘ਆਪਸ਼ਨਲ ਔਨਲਾਈਨ ਨਾਮਜ਼ਦਗੀ’ ਪ੍ਰਣਾਲੀ ਲਾਗੂ ਕਰਨ ਦੀ ਮੰਗ ’ਤੇ…

featured-img

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਪੰਜਾਬ ਰਾਜ ਚੋਣ ਕਮਿਸ਼ਨ (PSEC) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਭਵਿੱਖ ਵਿੱਚ ਹੋਣ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਅਤੇ ਨਗਰ ਨਿਗਮ ਚੋਣਾਂ ਲਈ ‘ਆਪਸ਼ਨਲ ਔਨਲਾਈਨ ਨਾਮਜ਼ਦਗੀ’ ਪ੍ਰਣਾਲੀ ਲਾਗੂ ਕਰਨ ਦੀ ਮੰਗ ’ਤੇ 60 ਦਿਨਾਂ ਦੇ ਅੰਦਰ ਫੈਸਲਾ ਕਰੇ।

ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਨਿਖਿਲ ਥੰਮਨ ਵੱਲੋਂ ਦਾਇਰ ਜਨਹਿਤ ਪਟੀਸ਼ਨ (PIL) ਦਾ ਨਿਪਟਾਰਾ ਕਰਦਿਆਂ ਇਹ ਹੁਕਮ ਜਾਰੀ ਕੀਤੇ। ਅਦਾਲਤ ਨੇ ਕਮਿਸ਼ਨ ਨੂੰ ਕਿਹਾ ਕਿ ਉਹ ਪਟੀਸ਼ਨਰ ਵੱਲੋਂ ਦਿੱਤੀ ਗਈ ਪ੍ਰਤੀਨਿਧਤਾ ’ਤੇ ਕਾਨੂੰਨ ਅਨੁਸਾਰ ਵਿਚਾਰ ਕਰੇ ਅਤੇ ਇੱਕ ਸਪੱਸ਼ਟ (speaking order) ਹੁਕਮ ਜਾਰੀ ਕਰੇ।

ਪਟੀਸ਼ਨਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਉਸਨੇ 14 ਦਸੰਬਰ 2025 ਨੂੰ ਚੋਣ ਕਮਿਸ਼ਨ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਸੀ ਪਰ ਅਜੇ ਤੱਕ ਉਸ ’ਤੇ ਕੋਈ ਕਾਰਵਾਈ ਨਹੀਂ ਹੋਈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਚੋਣਾਂ ਦੌਰਾਨ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਨੂੰ ਔਨਲਾਈਨ ਕਰਨ ਦਾ ਵਿਕਲਪ ਦਿੱਤਾ ਜਾਵੇ ਤਾਂ ਜੋ ਪਾਰਦਰਸ਼ਤਾ ਵਧੇ ਅਤੇ ਉਮੀਦਵਾਰਾਂ ਨੂੰ ਦਸਤਾਵੇਜ਼ੀ ਪ੍ਰਕਿਰਿਆ ਵਿੱਚ ਆਸਾਨੀ ਹੋਵੇ। ਸਰਕਾਰੀ ਵਕੀਲ ਨੇ ਭਰੋਸਾ ਦਿੱਤਾ ਕਿ ਇਸ ਮੰਗ ’ਤੇ ਕਾਨੂੰਨ ਮੁਤਾਬਕ ਵਿਚਾਰ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਦਾਲਤ ਨੇ ਸਮਾਂ-ਬੱਧ ਫੈਸਲਾ ਸੁਣਾਉਣ ਦੇ ਨਿਰਦੇਸ਼ ਦੇ ਕੇ ਮਾਮਲਾ ਨਿਬੇੜ ਦਿੱਤਾ।

Advertisment