ਜ਼ਿੰਬਾਬਵੇ ਦੋ ਵਿਕਟਾਂ ਦੇ ਨੁਕਸਾਨ ’ਤੇ 169 ਦੌਡ਼ਾਂ; ਆਸਟਰੇਲੀਆ 146 ਦੌਡ਼ਾਂ ’ਤੇ ਆਲ ਆੳੂਟ
ਟੀ-20 ਵਿਸ਼ਵ ਕੱਪ ਵਿੱਚ ਅੱਜ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਜ਼ਿੰਬਾਬਵੇ ਨੇ ਮਜ਼ਬੂਤ ਮੰਨੀ ਜਾਣ ਵਾਲੀ ਆਸਟਰੇਲਿਆਈ ਟੀਮ ਨੂੰ 23 ਦੌੜਾਂ ਦੇ ਫਰਕ ਨਾਲ ਹਰਾ ਕੇ ਸਭ ਨੂੰ ਹੈਰਾਨ ਕਰ ਦਿੱਤਾ। ਇਹ ਦੂਜੀ ਵਾਰ ਹੈ ਜਦੋਂ ਜ਼ਿੰਬਾਬਵੇ ਨੇ ਵਿਸ਼ਵ ਕੱਪ ਦੇ ਮੈਚ ਵਿਚ ਆਸਟਰੇਲੀਆ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ 19 ਸਾਲ ਪਹਿਲਾਂ 2007 ਦੇ ਵਿਸ਼ਵ ਕੱਪ ਦੌਰਾਨ ਵੀ ਕੰਗਾਰੂ ਟੀਮ ਨੂੰ ਲੀਗ ਮੈਚ ਵਿੱਚ ਹਰਾਇਆ ਸੀ। ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਜ਼ਿੰਬਾਬਵੇ ਦੇ ਬੱਲੇਬਾਜ਼ਾਂ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਨਿਰਧਾਰਿਤ 20 ਓਵਰਾਂ ਵਿੱਚ ਸਿਰਫ 2 ਵਿਕਟਾਂ ਗੁਆ ਕੇ 169 ਦੌੜਾਂ ਬਣਾਈਆਂ।
ਇਸ ਦੇ ਜਵਾਬ ਵਿੱਚ 170 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲਿਆਈ ਟੀਮ ਸ਼ੁਰੂ ਤੋਂ ਹੀ ਸੰਘਰਸ਼ ਕਰਦੀ ਨਜ਼ਰ ਆਈ ਅਤੇ ਪੂਰੀ ਟੀਮ 19.3 ਓਵਰਾਂ ਵਿੱਚ ਮਹਿਜ਼ 146 ਦੌੜਾਂ ’ਤੇ ਹੀ ਆਲ ਆਊਟ ਗਈ। ਜ਼ਿੰਬਾਬਵੇ ਦੀ ਇਸ ਇਤਿਹਾਸਕ ਜਿੱਤ ਵਿੱਚ ਤੇਜ਼ ਗੇਂਦਬਾਜ਼ ਬਲੇਸਿੰਗ ਮੁਜ਼ਰਬਾਨੀ ਨੇ ਅਹਿਮ ਭੂਮਿਕਾ ਨਿਭਾਈ ਜਿਨ੍ਹਾਂ ਨੇ ਘਾਤਕ ਗੇਂਦਬਾਜ਼ੀ ਕਰਦੇ ਹੋਏ 4 ਵਿਕਟਾਂ ਹਾਸਲ ਕੀਤੀਆਂ ਅਤੇ ਉਸ ਨੂੰ ਇਸ ਬਿਹਤਰੀਨ ਪ੍ਰਦਰਸ਼ਨ ਲਈ ਪਲੇਅਰ ਆਫ ਦਿ ਮੈਚ ਚੁਣਿਆ ਗਿਆ।




















