Code Of Ethics

Download app

Subscribe To Print Edition

Cabinet ਵੱਲੋਂ 18,509 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ

Delhi-Ambala rail expansion; ਦਿੱਲੀ, ਹਰਿਆਣਾ, ਮਹਾਰਾਸ਼ਟਰ ਅਤੇ ਕਰਨਾਟਕ ਵਿੱਚ ਵਿਛਾਈਆਂ ਜਾਣਗੀਆਂ ਨਵੀਆਂ ਰੇਲ ਲਾਈਨਾਂ; ਲੱਖਾਂ ਲੋਕਾਂ ਨੂੰ ਮਿਲੇਗਾ ਫਾਇਦਾ

featured-img

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਰੇਲਵੇ ਮੰਤਰਾਲੇ ਦੇ ਤਿੰਨ ਵੱਡੇ ਮਲਟੀ-ਟ੍ਰੈਕਿੰਗ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ’ਤੇ ਲਗਪਗ 18,509 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਪ੍ਰਾਜੈਕਟਾਂ ਵਿੱਚ ਕਸਾਰਾ-ਮਨਮਾਡ, ਦਿੱਲੀ-ਅੰਬਾਲਾ ਅਤੇ ਬਲਾਰੀ-ਹੋਸਾਪੇਟ ਵਿਚਕਾਰ ਤੀਜੀ ਅਤੇ ਚੌਥੀ ਰੇਲਵੇ ਲਾਈਨ ਵਿਛਾਉਣਾ ਸ਼ਾਮਲ ਹੈ। ਇਸ ਨਾਲ ਰੇਲਵੇ ਨੈੱਟਵਰਕ 389 ਕਿਲੋਮੀਟਰ ਵਧਾਇਆ ਜਾਵੇਗਾ ਜੋ ਦਿੱਲੀ, ਹਰਿਆਣਾ, ਮਹਾਰਾਸ਼ਟਰ ਅਤੇ ਕਰਨਾਟਕ ਦੇ 12 ਜ਼ਿਲ੍ਹਿਆਂ ਨੂੰ ਕਵਰ ਕਰੇਗਾ। ਇਸ ਕਦਮ ਨਾਲ ਰੇਲਗੱਡੀਆਂ ਦੀ ਆਵਾਜਾਈ ਵਿੱਚ ਤੇਜ਼ੀ ਆਵੇਗੀ, ਭੀੜ ਘਟੇਗੀ ਅਤੇ ਭਾਰਤੀ ਰੇਲਵੇ ਦੀ ਕਾਰਜਪ੍ਰਣਾਲੀ ਵਿੱਚ ਸੁਧਾਰ ਹੋਵੇਗਾ।

ਇਹ ਪ੍ਰਾਜੈਕਟ ਪ੍ਰਧਾਨ ਮੰਤਰੀ ਦੇ ਨਵੇਂ ਭਾਰਤ ਅਤੇ ਆਤਮਨਿਰਭਰ ਭਾਰਤ ਦੇ ਸੁਪਨੇ ਅਨੁਸਾਰ ਹਨ ਜਿਸ ਨਾਲ ਸਰਵਪੱਖੀ ਵਿਕਾਸ ਰਾਹੀਂ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਨ੍ਹਾਂ ਯੋਜਨਾਵਾਂ ਨੂੰ ਪੀਐਮ-ਗਤੀ ਸ਼ਕਤੀ ਨੈਸ਼ਨਲ ਮਾਸਟਰ ਪਲਾਨ ਤਹਿਤ ਤਿਆਰ ਕੀਤਾ ਗਿਆ ਹੈ ਤਾਂ ਕਿ ਵੱਖ-ਵੱਖ ਆਵਾਜਾਈ ਸਾਧਨਾਂ ਦੇ ਆਪਸੀ ਤਾਲਮੇਲ ਅਤੇ ਮਾਲ ਦੀ ਢੋਆ-ਢੁਆਈ ਨੂੰ ਬਿਹਤਰ ਬਣਾਇਆ ਜਾ ਸਕੇ। ਇਸ ਪ੍ਰਾਜੈਕਟ ਰਾਹੀਂ 3,902 ਪਿੰਡਾਂ ਨੂੰ ਸਿੱਧਾ ਫਾਇਦਾ ਹੋਵੇਗਾ, ਜਿਸ ਨਾਲ ਲਗਪਗ 97 ਲੱਖ ਦੀ ਆਬਾਦੀ ਨੂੰ ਬਿਹਤਰ ਸੰਪਰਕ ਮਿਲੇਗਾ।

ਇਸ ਵਿਸਥਾਰ ਨਾਲ ਦੇਸ਼ ਦੇ ਕਈ ਪ੍ਰਮੁੱਖ ਸੈਰ-ਸਪਾਟਾ ਅਤੇ ਧਾਰਮਿਕ ਸਥਾਨਾਂ ਜਿਵੇਂ ਕਿ ਤ੍ਰਿੰਬਕੇਸ਼ਵਰ ਜਯੋਤਿਰਲਿੰਗ, ਮਾਤਾ ਵੈਸ਼ਨੋ ਦੇਵੀ, ਹੰਪੀ (ਯੂਨੈਸਕੋ ਵਿਸ਼ਵ ਵਿਰਾਸਤ ਸਥਾਨ) ਅਤੇ ਤੁੰਗਭਦਰਾ ਡੈਮ ਤੱਕ ਪਹੁੰਚਣਾ ਆਸਾਨ ਹੋ ਜਾਵੇਗਾ। ਇਸ ਤੋਂ ਇਲਾਵਾ ਇਹ ਰੂਟ ਕੋਲਾ, ਸਟੀਲ, ਅਨਾਜ ਅਤੇ ਖਾਦਾਂ ਵਰਗੀਆਂ ਜ਼ਰੂਰੀ ਵਸਤੂਆਂ ਦੀ ਢੋਆ-ਢੁਆਈ ਲਈ ਬਹੁਤ ਮਹੱਤਵਪੂਰਨ ਹਨ। ਵਾਤਾਵਰਨ ਪੱਖੋਂ ਵੀ ਇਹ ਪ੍ਰਾਜੈਕਟ ਬਹੁਤ ਲਾਹੇਵੰਦ ਸਾਬਤ ਹੋਣਗੇ ਕਿਉਂਕਿ ਇਸ ਨਾਲ 22 ਕਰੋੜ ਲਿਟਰ ਤੇਲ ਦੀ ਦਰਾਮਦ ਵਿੱਚ ਕਮੀ ਆਵੇਗੀ ਅਤੇ ਕਾਰਬਨ ਨਿਕਾਸ ਵਿੱਚ 111 ਕਰੋੜ ਕਿਲੋ ਦੀ ਕਟੌਤੀ ਹੋਵੇਗੀ ਜੋ 4 ਕਰੋੜ ਦਰੱਖਤ ਲਗਾਉਣ ਦੇ ਬਰਾਬਰ ਹੈ।

Advertisment