Code Of Ethics

Download app

Subscribe To Print Edition

IND vs ENG T-20 WC Semi Final: ਭਾਰਤ ਵੱਲੋਂ ਇੰਗਲੈਂਡ ਨੂੰ 254 ਦੌੜਾਂ ਦਾ ਟੀਚਾ

featured-img

India vs England T20 World Cup 2026 Live Cricket Score: ਆਈਸੀਸੀ ਟੀ-20 ਵਿਸ਼ਵ ਕੱਪ 2026 ਦਾ ਦੂਜਾ ਸੈਮੀਫਾਈਨਲ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ, ਜਿੱਥੇ ਭਾਰਤ ਤੇ ਇੰਗਲੈਂਡ ਆਹਮੋ-ਸਾਹਮਣੇ ਹਨ। ਮੈਚ ਵਿੱਚ ਟਾਸ ਇੰਗਲੈਂਡ ਨੇ ਜਿੱਤਿਆ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਭਾਰਤੀ ਬੱਲੇਬਾਜ਼ਾਂ ਨੇ ਅੱਜ ਦੂਜੇ ਸੈਮੀਫਾਈਨਲ ਵਿਚ ਇੰਗਲੈਂਡ ਦੇ ਗੇਂਦਬਾਜ਼ਾਂ ਦਾ ਇਕ ਨਾ ਚੱਲਣ ਦਿੱਤੀ। ਭਾਰਤ ਨੇ ਨਿਰਧਾਰਤ ਵੀਹ ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ਨਾਲ 253 ਦੌੜਾਂ ਬਣਾਈਆਂ ਤੇ ਇੰਗਲੈਂਡ ਨੂੰ ਜਿੱਤ ਲਈ 254 ਦੌੜਾਂ ਦਾ ਟੀਚਾ ਦਿੱਤਾ।

ਭਾਰਤ ਦੀ ਪਹਿਲੀ ਵਿਕਟ ਅਭਿਸ਼ੇਕ ਸ਼ਰਮਾ ਵਜੋਂ ਡਿੱਗੀ। ਉਸ ਨੇ ਸੱਤ ਗੇਂਦਾਂ ਵਿਚ ਨੌਂ ਦੌੜਾਂ ਬਣਾਈਆਂ। ਭਾਰਤ ਦੇ ਸਲਾਮੀ ਬੱਲੇਬਾਜ਼ ਸੰਜੂ ਸੈਮਸਨ ਨੇ ਇਕ ਵਾਰ ਮੁੜ ਭਾਰਤ ਨੂੰ ਮਜ਼ਬੂਤ ਸਥਿਤੀ ਵਿਚ ਪਹੁੰਚਾਇਆ। ਸੈਮਸਨ 89 ਦੌੜਾਂ ਬਣਾ ਕੇ ਆਊਟ ਹੋਇਆ। ਉਸ ਨੇ 42 ਗੇਂਦਾਂ ਖੇਡਦਿਆਂ 8 ਚੌਕੇ ਤੇ ਸੱਤ ਛੱਕੇ ਜੜੇ।

ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਲਗਾਤਾਰ ਤੀਜੀ ਵਾਰ ਟੀ-20 ਵਰਲਡ ਕੱਪ ਦੇ ਸੈਮੀਫਾਈਨਲ ਵਿੱਚ ਇੱਕ-ਦੂਜੇ ਦੇ ਆਹਮੋ-ਸਾਹਮਣੇ ਹਨ। 2022 ਵਿੱਚ ਭਾਰਤੀ ਟੀਮ ਨੂੰ ਹਾਰ ਮਿਲੀ ਸੀ, ਉੱਥੇ ਹੀ 2024 ਵਿੱਚ ਭਾਰਤ ਨੇ ਇੰਗਲੈਂਡ ਨੂੰ ਹਰਾਇਆ ਸੀ। ਨਿਊਜ਼ੀਲੈਂਡ ਦੀ ਟੀਮ ਪਹਿਲਾਂ ਹੀ ਅਹਿਮਦਾਬਾਦ ਵਿੱਚ ਹੋਣ ਵਾਲੇ ਫਾਈਨਲ ਲਈ ਆਪਣੀ ਜਗ੍ਹਾ ਪੱਕੀ ਕਰ ਚੁੱਕੀ ਹੈ। ਫਾਈਨਲ 8 ਮਾਰਚ ਨੂੰ ਅਹਿਮਦਾਬਾਦ ਵਿੱਚ ਹੋਣਾ ਹੈ।

Advertisment