Code Of Ethics

Download app

Subscribe To Print Edition

ਬਜਟ ਸੈਸ਼ਨ: ਕਾਹਲੀ ’ਚ ਲਾਗੂ ਨਹੀਂ ਕਰਾਂਗੇ ਪੁਰਾਣੀ ਪੈਨਸ਼ਨ ਸਕੀਮ: ਵਿੱਤ ਮੰਤਰੀ

ਪੰਜਾਬ ਵਿਧਾਨ ਸਭਾ ’ਚ ਅੱਜ ਪੰਜਾਬ ਬਜਟ ’ਤੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਾਰੇ ਫ਼ੈਸਲਾ ਕਾਹਲ ’ਚ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਾਲੇ…

featured-img

ਪੰਜਾਬ ਵਿਧਾਨ ਸਭਾ ’ਚ ਅੱਜ ਪੰਜਾਬ ਬਜਟ ’ਤੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਾਰੇ ਫ਼ੈਸਲਾ ਕਾਹਲ ’ਚ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਾਲੇ ਛੱਤੀਸਗੜ੍ਹ ਨੇ ਇਹ ਸਕੀਮ ਵਾਪਸ ਲੈ ਲਈ ਹੈ, ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਸੂਬਾ ਵਿੱਤੀ ਤੌਰ ’ਤੇ ਮਾੜੀ ਹਾਲਤ ’ਚ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਮੁੱਖ ਸਕੱਤਰ ਅਤੇ ਉਨ੍ਹਾਂ ਦੀ ਅਗਵਾਈ ’ਚ ਕਮੇਟੀ ਬਣੀ ਹੈ ਅਤੇ ਇਹ ਕਮੇਟੀ ਸੋਚ ਵਿਚਾਰ ਕਰਨ ਮਗਰੋਂ ਹੀ ਪੁਰਾਣੀ ਪੈਨਸ਼ਨ ਸਕੀਮ ਬਾਰੇ ਫ਼ੈਸਲਾ ਲਵੇਗੀ ਤਾਂ ਜੋ ਸੂਬਾ ਗ਼ਲਤ ਰਾਹ ’ਤੇ ਨਾ ਪਵੇ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਬਾਰੇ  ਚੀਮਾ ਨੇ ਕਿਹਾ ਕਿ 1 ਜਨਵਰੀ 2016 ਤੋਂ 30 ਜੂਨ 2021 ਤੱਕ ਡੀਏ ਦੇ ਪੁਰਾਣੇ 14191 ਕਰੋੜ ਦੇ ਬਕਾਇਆ ਬਾਰੇ ਪਲਾਨ ਬਣਾ ਕੇ ਹਾਈ ਕੋਰਟ ’ਚ ਸੂਬਾ ਸਰਕਾਰ ਨੇ ਦਿੱਤਾ ਹੋਇਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ 75 ਸਾਲ ਤੋਂ ਉਪਰ ਦੇ ਪੈਨਸ਼ਨਰਾਂ ਦੇ ਬਕਾਏ ਸੌ ਫ਼ੀਸਦੀ ਕਲੀਅਰ ਕਰ ਦਿੱਤੇ ਗਏ ਹਨ ਅਤੇ ਬਾਕੀ ਆਗਾਮੀ ਪਹਿਲੀ ਅਪਰੈਲ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪੈਸਾ ਮਿਲਣਾ ਸ਼ੁਰੂ ਹੋ ਜਾਵੇਗਾ।

Advertisment