Iran-Israel-US War: ਇਰਾਨ ਵੱਲੋਂ ਕੀਤੇ ਹਮਲਿਆਂ ਦੌਰਾਨ Kuwait ‘ਚ ਭਾਰਤੀ ਨਾਗਰਿਕ ਦੀ ਮੌਤ

ਭਾਰਤੀ ਦੂਤਾਵਾਸ ਨੇ ਜਤਾਇਆ ਦੁੱਖ ; ਹਰ ਸੰਭਵ ਸਹਾਇਤਾ ਦਾ ਦਿੱਤਾ ਭਰੋਸਾ

featured-img

ਭਾਰਤੀ ਦੂਤਾਵਾਸ ਨੇ ਸੋਮਵਾਰ ਨੂੰ ਦੱਸਿਆ ਕਿ ਕੁਵੈਤ ਦੇ ਇੱਕ ਬਿਜਲੀ ਅਤੇ ਪਾਣੀ ਡੀਸੈਲੀਨੇਸ਼ਨ ਪਲਾਂਟ (ਪਾਣੀ ਸਾਫ਼ ਕਰਨ ਵਾਲਾ ਪਲਾਂਟ) ‘ਤੇ ਹੋਏ ਇਰਾਨੀ ਹਮਲਿਆਂ ਵਿੱਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ।

ਦੂਤਾਵਾਸ ਨੇ ਐਤਵਾਰ ਨੂੰ ਹੋਏ ਹਮਲੇ ਵਿੱਚ ਭਾਰਤੀ ਨਾਗਰਿਕ ਦੀ ਮੌਤ ‘ਤੇ ਦੁੱਖ ਜਤਾਇਆ ਹੈ। ਦੂਤਾਵਾਸ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਉਹ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਕੁਵੈਤ ਦੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ।

ਸਰਕਾਰੀ ਨਿਊਜ਼ ਏਜੰਸੀ ‘ਕੁਨਾ’ (KUNA) ਅਨੁਸਾਰ, ਕੁਵੈਤ ਦੇ ਬਿਜਲੀ, ਪਾਣੀ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ ਕਿਹਾ ਕਿ ਹਮਲੇ ਦੌਰਾਨ ਉਨ੍ਹਾਂ ਦੇ ਇੱਕ ਬਿਜਲੀ ਅਤੇ ਪਾਣੀ ਡੀਸੈਲੀਨੇਸ਼ਨ ਪਲਾਂਟ ਦੀ ਬਿਲਡਿੰਗ ਨੂੰ ਨੁਕਸਾਨ ਪਹੁੰਚਿਆ ਹੈ। ਅਧਿਕਾਰੀਆਂ ਨੇ ਇਸ ਨੂੰ ਬੇਰਹਿਮ ਹਮਲਾ ਦੱਸਿਆ ਹੈ। ਹਾਲਾਂਕਿ ਜਿਸ ਪਲਾਂਟ ‘ਤੇ ਹਮਲਾ ਹੋਇਆ, ਉਸ ਦੀ ਪਛਾਣ ਉਜਾਗਰ ਨਹੀਂ ਕੀਤੀ ਗਈ ਹੈ।

ਗਲਫ ਨਿਊਜ਼ ਦੀ ਰਿਪੋਰਟ ਮੁਤਾਬਕ, ਮੰਤਰਾਲੇ ਨੇ ਦੱਸਿਆ ਕਿ ਇਸ ਹਮਲੇ ਵਿੱਚ ਭਾਰਤੀ ਮੂਲ ਦੇ ਇੱਕ ਕਰਮਚਾਰੀ ਦੀ ਮੌਤ ਹੋ ਗਈ ਹੈ। ਹਾਲਾਤ ਨੂੰ ਕਾਬੂ ਕਰਨ ਅਤੇ ਰਾਹਤ ਕਾਰਜਾਂ ਲਈ ਮਾਹਰ ਟੀਮਾਂ ਨੂੰ ਤੁਰੰਤ ਮੌਕੇ ‘ਤੇ ਭੇਜ ਦਿੱਤਾ ਗਿਆ ਹੈ। ਮੰਤਰਾਲੇ ਨੇ ਸਪਸ਼ਟ ਕੀਤਾ ਹੈ ਕਿ ਦੇਸ਼ ਭਰ ਵਿੱਚ ਬਿਜਲੀ ਅਤੇ ਪਾਣੀ ਦੀ ਸਪਲਾਈ ਬਿਲਕੁਲ ਠੀਕ ਚੱਲ ਰਹੀ ਹੈ।

Leave a Comment

Advertisment