Code Of Ethics

Download app

Subscribe To Print Edition

HS Phoolka ਨੇ ਫੜਿਆ BJP ਦਾ ਪੱਲਾ

ਦਿੱਲੀ ਵਿਖੇ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਹੋਰਨਾ ਸੀਨੀਅਰ ਆਗੂਆਂ ਨੇ ਕਰਵਾਇਆ ਭਾਜਪਾ ਵਿੱਚ ਸ਼ਾਮਲ

featured-img

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੰਬੀ ਕਾਨੂੰਨੀ ਲੜਾਈ ਲੜਨ ਵਾਲੇ ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਐੱਚ ਐੱਸ ਫੂਲਕਾ ਨੇ ਅੱਜ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਤਰੁਣ ਚੁੱਘ ਅਤੇ ਹੋਰ ਕਈ ਸੀਨੀਅਰ ਭਾਜਪਾ ਆਗੂਆਂ ਨੇ ਫੂਲਕਾ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਫੂਲਕਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਉੱਤੇ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੰਦ ਦਿਖਾਉਣ ਦੇ ਹੋਰ ਅਤੇ ਖਾਣ ਦੇ ਹੋਰ ਹਨ। ਉਨ੍ਹਾਂ ਕਿਹਾ ਕਿ ਉਹ ਅੰਨਾ ਹਜ਼ਾਰੇ ਅੰਦੋਲਨ ਦੌਰਾਨ ਪਾਰਟੀ ਨਾਲ ਜੁੜੇ ਸਨ ਪਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਪਾਸੇ ਹੋ ਗਏ ਸਨ। ਫੂਲਕਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਨਸ਼ਿਆਂ ਦਾ ਖਾਤਮਾ ਨਹੀਂ ਹੋ ਰਿਹਾ, ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਨਹੀਂ ਹੋ ਰਹੀਆਂ ਅਤੇ ਹੋਰ ਕਈ ਮਸਲੇ ਵਿਚਕਾਰ ਹੀ ਲਟਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਜਾਣਗੇ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੂਲਕਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਫੂਲਕਾ ਨੂੰ 2017 ਵਿੱਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ ਸੀ ਪਰ ਫੂਲਕਾ ਨੇ ਉਸ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਬਾਅਦ ਵਿੱਚ ਆਪਣਾ ਵਿਧਾਇਕੀ ਅਹੁੱਦਾ ਵੀ ਛੱਡ ਦਿੱਤਾ ਸੀ। ਉਨ੍ਹਾਂ ਕਿਹਾ ਕਿ ਫੂਲਕਾ ਨੇ ਲੋਕਾਂ ਦਾ ਭਰੋਸਾ ਤੋੜਿਆ ਸੀ ਅਤੇ ਇਹੋ ਜਿਹੇ ਵਿਅਕਤੀ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ।

Advertisment