Code Of Ethics

Download app

Subscribe To Print Edition

ਪੰਜਾਬ ਸਰਕਾਰ ਨੇ ਦੁੱਧ ਦੀਆਂ ਖਰੀਦ ਦਰਾਂ ਵਧਾਈਆਂ

ਮਿਲਕਫੈੱਡ ਨੇ ਪਹਿਲੀ ਅਪਰੈਲ ਤੋਂ ਸੋਧੀ ਹੋਈ ਦਰਾਂ ਨੂੰ ਕੀਤਾ ਲਾਗੂ, 2.5 ਲੱਖ ਕਿਸਾਨਾਂ ਨੂੰ ਹੋਵੇਗਾ ਲਾਭ

featured-img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਕਫੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਦੁੱਧ ਦੀ ਖਰੀਦ ਕੀਮਤ ਵਿੱਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਕੀਤਾ। ਮਿਲਕਫੈੱਡ ਨੇ ਪਹਿਲੀ ਅਪਰੈਲ, 2026 ਤੋਂ ਸੋਧੀਆਂ ਹੋਈਆਂ ਦਰਾਂ ਨੂੰ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਰਾਂ ਵਿੱਚ ਸੋਧ ਕਰਨ ਨਾਲ ਮਿਲਕਫੈੱਡ ਨਾਲ ਜੁੜੇ ਲਗਪਗ 2.5 ਲੱਖ ਡੇਅਰੀ ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਵਾਧੇ ਨਾਲ ਡੇਅਰੀ ਕਿਸਾਨਾਂ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ ਅਤੇ ਪੰਜਾਬ ਦੇ ਲਗਪਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ, ਕਿਉਂਕਿ ਦੁੱਧ ਖਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਆਪਣੀਆਂ ਖਰੀਦ ਦਰਾਂ ਵਧਾਉਣੀਆਂ ਪੈਣਗੀਆਂ ਤਾਂ ਜੋ ਇਹ ਦਰਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ।

Advertisment