Code Of Ethics

Download app

Subscribe To Print Edition

ਬੱਸ ਕਾਮਿਆਂ ਦੀ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ 4 ਜੂਨ ਤੱਕ ਮੁਲਤਵੀ

ਮੰਗਾਂ ਦਾ ਸਾਰਥਕ ਹੱਲ ਨਾ ਹੋਣ ’ਤੇ ਯੂਨੀਅਨ ਵੱਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

featured-img

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੀ ਅੱਜ 2 ਜੂਨ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਣ ਵਾਲੀ ਅਹਿਮ ਮੀਟਿੰਗ ਮੁਲਤਵੀ ਹੋ ਗਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਤਰੀ ਦਫ਼ਤਰ ਵੱਲੋਂ ਮਿਲੀ ਅਧਿਕਾਰਤ ਸੂਚਨਾ ਮੁਤਾਬਕ ਹੁਣ ਇਹ ਮੀਟਿੰਗ 4 ਜੂਨ ਨੂੰ ਹੋਵੇਗੀ।

ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਹੋਣ ਵਾਲੀ ਇਸ ਬੈਠਕ ਵਿੱਚ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

ਇਨ੍ਹਾਂ ਮੁੱਖ ਮੰਗਾਂ ਵਿੱਚ:

  1. ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਤੋਂ ਪੱਕੇ ਕਰਨਾ।
  2. ਵਿਭਾਗ ਵਿੱਚੋਂ ਠੇਕੇਦਾਰੀ ਪ੍ਰਥਾ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰਨਾ।
  3. ‘ਬਰਾਬਰ ਕੰਮ, ਬਰਾਬਰ ਤਨਖ਼ਾਹ’ ਦਾ ਨਿਯਮ ਲਾਗੂ ਕਰਨਾ।
  4. ਪਹਿਲਾਂ ਤੋਂ ਮੰਨੀਆਂ ਹੋਈਆਂ ਮੰਗਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣਾ।
  5. ਕਿਲੋਮੀਟਰ ਸਕੀਮ ਤਹਿਤ ਚੱਲ ਰਹੀਆਂ ਨਿੱਜੀ ਬੱਸਾਂ ਨੂੰ ਬੰਦ ਕਰਕੇ ਵਿਭਾਗ ਦੀ ਮਾਲਕੀ ਵਾਲੀਆਂ ਸਰਕਾਰੀ ਬੱਸਾਂ ਪਾਉਣਾ।
  6. ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ

ਯੂਨੀਅਨ ਆਗੂਆਂ ਨੇ ਸਾਫ਼ ਤੌਰ ‘ਤੇ ਆਖਿਆ ਹੈ ਕਿ ਜੇਕਰ 4 ਜੂਨ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਕੋਈ ਸਾਰਥਕ ਅਤੇ ਠੋਸ ਹੱਲ ਨਾ ਕੱਢਿਆ ਗਿਆ, ਤਾਂ ਸੂਬਾ ਕਮੇਟੀ ਵੱਲੋਂ ਪਹਿਲਾਂ ਤੋਂ ਮੁਲਤਵੀ ਕੀਤੇ ਗਏ ਤਿੱਖੇ ਐਕਸ਼ਨਾਂ ਨੂੰ ਮੁੜ ਬਹਾਲ ਕਰ ਦਿੱਤਾ ਜਾਵੇਗਾ। ਇਸ ਸੂਰਤ ਵਿੱਚ ਬੱਸ ਕਾਮੇ ਸਰਕਾਰ ਖ਼ਿਲਾਫ਼ ਹੜਤਾਲ, ਚੱਕਾ ਜਾਮ ਅਤੇ ਵੱਡੇ ਧਰਨੇ ਪ੍ਰਦਰਸ਼ਨਾਂ ਸਮੇਤ ਇੱਕ ਆਰ-ਪਾਰ ਦਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

Advertisment

You May Like This