Code Of Ethics

Download app

Subscribe To Print Edition

1 ਜੁਲਾਈ ਤੋਂ ਔਰਤਾਂ ਦੇ ਖਾਤੇ ਵਿੱਚ 1000 ਆਉਣੇ ਹੋ ਜਾਣਗੇ ਸ਼ੁਰੂ: CM Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਔਰਤਾਂ ਦੇ ਖਾਤੇ ਵਿੱਚ 1 ਜੁਲਾਈ ਤੋਂ 1000 ਆਉਣੇ ਸ਼ੁਰੂ ਹੋ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ਉੱਤੇ…

featured-img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਔਰਤਾਂ ਦੇ ਖਾਤੇ ਵਿੱਚ 1 ਜੁਲਾਈ ਤੋਂ 1000 ਆਉਣੇ ਸ਼ੁਰੂ ਹੋ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।

ਉਹਨਾਂ ਕਿਹਾ ਕਿ ਪੰਜਾਬ ਵਿੱਚ 52 ਲੱਖ ਦੇ ਕਰੀਬ ਔਰਤਾਂ ਇਸ ਸਕੀਮ ਅਧੀਨ ਆਉਂਦੀਆਂ ਹਨ, ਜਿਸ ਵਿੱਚੋਂ 36 ਲੱਖ ਦੇ ਕਰੀਬ ਔਰਤਾਂ ਦੀ ਰਜਿਸਟਰੇਸ਼ਨ ਕਰ ਦਿੱਤੀ ਗਈ। ਉਹਨਾਂ ਕਿਹਾ ਕਿ 1 ਜੁਲਾਈ ਤੋਂ ਔਰਤਾਂ ਨੂੰ 1000 ਮਿਲਣਾ ਸ਼ੁਰੂ ਹੋ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਸੂਬੇ ਦੀਆਂ ਜਨਰਲ ਵਰਗ ਦੀ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1500 ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ। ਇਸ ਲਈ ਅਪਰੈਲ 2026 ਵਿੱਚ ਰਜਿਸਟਰੇਸ਼ਨ ਹੋਣੀ ਸ਼ੁਰੂ ਹੋ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ।

Advertisment

You May Like This