Code Of Ethics

Download app

Subscribe To Print Edition

Himachal Toll issue: ਕੀਰਤਪੁਰ-ਮਨਾਲੀ ਨੈਸ਼ਨਲ ਹਾਈਵੇ ’ਤੇ ਨਿਹੰਗ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਮੁਹਿੰਮ ਸ਼ੁਰੂ

Himachal Toll issue: ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਲਗਾਏ ਗਏ ਐਂਟਰੀ ਟੈਕਸਾਂ ਦੇ ਵਿਰੋਧ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਨੇ ਅੱਜ ਕੀਰਤਪੁਰ-ਮਨਾਲੀ ਨੈਸ਼ਨਲ ਹਾਈਵੇ ‘ਤੇ ‘ਖਾਲਸਾ ਟੈਕਸ’ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਗਰਾਂ ਮੋੜਾ ਟੋਲ ਪਲਾਜ਼ਾ ਨੇੜੇ ਬਾਬਾ ਅੱਛਰ…

featured-img

Himachal Toll issue: ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਲਗਾਏ ਗਏ ਐਂਟਰੀ ਟੈਕਸਾਂ ਦੇ ਵਿਰੋਧ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਨੇ ਅੱਜ ਕੀਰਤਪੁਰ-ਮਨਾਲੀ ਨੈਸ਼ਨਲ ਹਾਈਵੇ ‘ਤੇ ‘ਖਾਲਸਾ ਟੈਕਸ’ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਗਰਾਂ ਮੋੜਾ ਟੋਲ ਪਲਾਜ਼ਾ ਨੇੜੇ ਬਾਬਾ ਅੱਛਰ ਸਿੰਘ ਮਹਾਕਾਲ ਦੀ ਅਗਵਾਈ ਹੇਠ ਇਹ ਪ੍ਰਤੀਕਾਤਮਕ ਕਾਰਵਾਈ ਕੀਤੀ ਗਈ।

ਯਾਦ ਰਹੇ ਕਿ 1 ਜੂਨ ਨੂੰ ਕਿਸਾਨ ਜਥੇਬੰਦੀਆਂ, ਟੈਕਸੀ ਯੂਨੀਅਨਾਂ, ਸਰਹੱਦੀ ਇਲਾਕਿਆਂ ਦੇ ਵਸਨੀਕਾਂ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਹਿਮਾਚਲ ਦੇ ਐਂਟਰੀ ਟੈਕਸਾਂ ਦੇ ਵਿਰੋਧ ਵਿੱਚ ਚਾਰ ਘੰਟਿਆਂ ਲਈ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਮੌਕੇ ਨਿਹੰਗ ਸਿੰਘਾਂ ਨੇ ਐਲਾਨ ਕੀਤਾ ਸੀ ਕਿ ਜੇ ਹਿਮਾਚਲ ਸਰਕਾਰ ਇਹ ਟੈਕਸ ਵਾਪਸ ਨਹੀਂ ਲੈਂਦੀ ਤਾਂ ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ਲਈ ‘ਖਾਲਸਾ ਟੈਕਸ’ ਦੀਆਂ ਪਰਚੀਆਂ ਕੱਟੀਆਂ ਜਾਣਗੀਆਂ।
ਅੱਜ ਇਸ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਨਿਹੰਗ ਜਥੇਬੰਦੀਆਂ ਵੱਲੋਂ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ਲਈ ਪਰਚੀਆਂ ਜਾਰੀ ਕੀਤੀਆਂ ਗਈਆਂ। ਹਾਲਾਂਕਿ ਕੋਈ ਨਿਸ਼ਚਿਤ ਰਕਮ ਤੈਅ ਨਹੀਂ ਕੀਤੀ ਗਈ ਸੀ ਅਤੇ ਵਾਹਨ ਚਾਲਕਾਂ ਦੀ ਇੱਛਾ ਅਨੁਸਾਰ 10, 20, 50 ਜਾਂ 100 ਰੁਪਏ ਦਾ ਯੋਗਦਾਨ ਲਿਆ ਗਿਆ। ਜਥੇਬੰਦੀਆਂ ਦਾ ਕਹਿਣਾ ਹੈ ਕਿ ਇਕੱਠੀ ਕੀਤੀ ਰਕਮ ਸਰਬੱਤ ਦੇ ਭਲੇ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਵਰਤੀ ਜਾਵੇਗੀ।
ਇਸ ਦੌਰਾਨ ਥਾਣਾ ਮੁਖੀ ਰਾਹੁਲ ਸ਼ਰਮਾ ਦੀ ਅਗਵਾਈ ਹੇਠ ਭਾਰੀ ਪੁਲੀਸ ਫੋਰਸ ਮੌਕੇ ‘ਤੇ ਤੈਨਾਤ ਰਹੀ। ਪੁਲੀਸ ਪ੍ਰਸ਼ਾਸਨ ਵੱਲੋਂ ਨਿਹੰਗ ਸਿੰਘਾਂ ਨਾਲ ਗੱਲਬਾਤ ਕਰਕੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਗਈ।
ਬਾਬਾ ਅੱਛਰ ਸਿੰਘ ਮਹਾਕਾਲ ਨੇ ਕਿਹਾ ਕਿ ਇਹ ਧਰਨਾ ਅਤੇ ‘ਖਾਲਸਾ ਟੈਕਸ’ ਮੁਹਿੰਮ ਹਿਮਾਚਲ ਸਰਕਾਰ ਨੂੰ ਜਗਾਉਣ ਲਈ ਇੱਕ ਸੰਕੇਤਕ ਕਦਮ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਰਹੱਦੀ ਇਲਾਕਿਆਂ ਵਿੱਚ ਲਗਾਏ ਗਏ ਐਂਟਰੀ ਟੈਕਸ ਖਤਮ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਖ਼ਬਰ ਲਿਖੇ ਜਾਣ ਤੱਕ ਪੁਲੀਸ ਪ੍ਰਸ਼ਾਸਨ ਅਤੇ ਨਿਹੰਗ ਜਥੇਬੰਦੀਆਂ ਵਿਚਾਲੇ ਗੱਲਬਾਤ ਜਾਰੀ ਸੀ। ਇਸ ਦੌਰਾਨ ਕਈ ਵਾਹਨ ਚਾਲਕਾਂ ਨੇ ਆਪਣੀ ਮਰਜ਼ੀ ਨਾਲ ਸਰਬੱਤ ਦੇ ਭਲੇ ਲਈ ਯੋਗਦਾਨ ਵੀ ਦਿੱਤਾ।

Advertisment

You May Like This