Code Of Ethics

Download app

Subscribe To Print Edition

CM Mann ਵਿਵਾਦਿਤ ਵੀਡੀਓ ਮਾਮਲਾ: ਸ਼੍ਰੋਮਣੀ ਅਕਾਲੀ ਦਲ ਨੇ ਫੋਰੈਂਸਿਕ ਰਿਪੋਰਟਾਂ ਉੱਤੇ ਚੁੱਕੇ ਸਵਾਲ

ਲੱਖਾਂ ਰੁਪਏ ਦੇ ਕੇ ਰਿਪੋਰਟਾਂ ਤਿਆਰ ਕਰਾਉਣ ਦੇ ਲਾਏ ਦੋਸ਼

featured-img

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਦੀਆਂ ਫਰੈਂਸਿਕ ਜਾਂਚ ਰਿਪੋਰਟਾਂ ਨੂੰ ਲੈ ਕੇ ਸਵਾਲ ਚੁੱਕੇ ਹਨ। ਮਜੀਠੀਆ ਨੇ ਅੱਜ ਸੋਸ਼ਲ ਮੀਡੀਆ ਉੱਤੇ ਵੀਡੀਓ ਜਾਰੀ ਕਰਦਿਆਂ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਗੁਰੂਗ੍ਰਾਮ ਦੀ ਲੈਬਾਰਟਰੀ ਨੂੰ ਕਥਿਤ ਤੌਰ ‘ਤੇ ਲੱਖਾਂ ਰੁਪਏ ਦੇ ਕੇ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੇ ਦੋਸ਼ ਲਗਾਏ ਹਨ।

ਮਜੀਠੀਆ ਨੇ ਕਿਹਾ ਕਿ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਫੌਰੈਂਸਿਕ ਲੈਬਾਰਟਰੀ ਦੇ ਅਧਿਕਾਰੀਆਂ ਨਾਲ ਹੋਟਲ ਵਿੱਚ ਮੀਟਿੰਗ ਕੀਤੀ ਗਈ, ਜਿਸ ਤੋਂ ਬਾਅਦ ਰੁਪਏ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਦੇ ਮੁੱਖ ਗਵਾਹ ਦੀ ਜਾਨ-ਮਾਲ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ। ​

 

ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ਦੇ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ।

Advertisment

You May Like This