Pandoh Dam Alert: ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਇੱਕ ਚਿਤਾਵਨੀ ਜਾਰੀ ਕੀਤੀ ਹੈ ਕਿ ਮੰਡੀ ਸ਼ਹਿਰ ਤੋਂ 20 ਕਿਲੋਮੀਟਰ ਉੱਪਰ ਵੱਲ ਸਥਿਤ ਪੰਡੋਹ ਡੈਮ ਵਿੱਚੋਂ ਪਾਣੀ ਛੱਡਿਆ ਜਾਵੇਗਾ। ਇੱਥੇ ਜਾਰੀ ਇੱਕ ਬਿਆਨ ਅਨੁਸਾਰ ਪੰਡੋਹ ਡੈਮ…
Pandoh Dam Alert: ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਇੱਕ ਚਿਤਾਵਨੀ ਜਾਰੀ ਕੀਤੀ ਹੈ ਕਿ ਮੰਡੀ ਸ਼ਹਿਰ ਤੋਂ 20 ਕਿਲੋਮੀਟਰ ਉੱਪਰ ਵੱਲ ਸਥਿਤ ਪੰਡੋਹ ਡੈਮ ਵਿੱਚੋਂ ਪਾਣੀ ਛੱਡਿਆ ਜਾਵੇਗਾ।
ਇੱਥੇ ਜਾਰੀ ਇੱਕ ਬਿਆਨ ਅਨੁਸਾਰ ਪੰਡੋਹ ਡੈਮ ਵਿੱਚ ਪਾਣੀ ਦੇ ਵਧਦੇ ਵਹਾਅ ਕਾਰਨ, ਅਧਿਕਾਰੀ ਬਿਆਸ ਦਰਿਆ ਵਿੱਚ ਲਗਪਗ 2,000 ਕਿਊਸਿਕ ਪਾਣੀ ਛੱਡਣਗੇ, ਜਿਸ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਵਹਾਅ 6,000 ਕਿਊਸਿਕ ਤੋਂ ਵੱਧ ਜਾਵੇਗਾ।
ਅਧਿਕਾਰੀਆਂ ਨੇ ਬਿਆਸ ਦਰਿਆ ਦੇ ਕੰਢੇ ਰਹਿਣ ਵਾਲੇ ਸਥਾਨਕ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸ਼ਨਿਚਰਵਾਰ ਤੋਂ ਦਰਿਆ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ ਅਤੇ ਪਾਣੀ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਨਾ ਹੋਣ।
990 ਮੈਗਾਵਾਟ ਦੇ ਬਿਆਸ-ਸਤਲੁਜ ਲਿੰਕ ਪ੍ਰਾਜੈਕਟ ਦੀ ਉਸਾਰੀ ਲਈ ਬਿਆਸ ਦਰਿਆ ਦੇ ਵਹਾਅ ਨੂੰ ਪੰਡੋਹ ਵਿਖੇ ਇੱਕ ਡਾਇਵਰਸ਼ਨ ਡੈਮ ਬਣਾ ਕੇ ਮੋੜਿਆ ਗਿਆ ਸੀ। ਹਾਲਾਂਕਿ, ਜਦੋਂ ਗਰਮੀਆਂ ਅਤੇ ਬਰਸਾਤ ਦੇ ਮੌਸਮ ਵਿੱਚ ਪਾਣੀ ਦਾ ਪੱਧਰ ਵੱਧ ਜਾਂਦਾ ਹੈ ਤਾਂ ਵਾਧੂ ਪਾਣੀ ਬਿਆਸ ਦਰਿਆ ਵਿੱਚ ਛੱਡ ਦਿੱਤਾ ਜਾਂਦਾ ਹੈ।
ਪਾਣੀ ਛੱਡਣ ਨਾਲ ਕਈ ਵਾਰ ਮੰਡੀ, ਹਮੀਰਪੁਰ ਅਤੇ ਕਾਂਗੜਾ ਜ਼ਿਲ੍ਹਿਆਂ ਦੇ ਹੇਠਲੇ ਇਲਾਕਿਆਂ ਵਿੱਚ ਤਬਾਹੀ ਮਚ ਜਾਂਦੀ ਹੈ ਅਤੇ ਅਤੀਤ ਵਿੱਚ ਇਸ ਨਾਲ ਜਾਨ-ਮਾਲ ਦਾ ਵੀ ਵੱਡਾ ਨੁਕਸਾਨ ਹੋਇਆ ਹੈ।





















