Code Of Ethics

Download app

Subscribe To Print Edition

ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਘਰ ਘਰ ਪਹੁੰਚਾਉਣ ਲਈ ਵੈਨ ਰਾਹੀਂ ਹਰ ਪਿੰਡ ਵਿੱਚ ਦਿਖਾਈ ਜਾਵੇਗੀ ਵਿਸ਼ੇਸ ਡਾਕੂਮੈਂਟਰੀ

ਗੁਰਦਾਸਪੁਰ, 2 ਜੁਲਾਈ :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਪੂਰਵਕ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਵਿਸ਼ੇਸ ਡਾਕੂਮੈਂਟਰੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ‘ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।

ਉਨ੍ਹਾਂ ਨੇ ਦੱਸਿਆ ਕਿ ਐਲ.ਈ.ਡੀ ਸਕਰੀਨ ਵਾਲੀ ਵੈਨ, ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਨੂੰ ਕਵਰ ਕਰੇਗੀ ਅਤੇ ਰੋਜ਼ਾਨਾ ਸ਼ਾਮ ਨੂੰ ਦੋ ਪਿੰਡਾਂ ਵਿੱਚ, ਇਸ ਵੈਨ ਰਾਹੀਂ ਇਹ ਡਾਕੂਮੈਂਟਰੀ ਦਿਖਾਈ ਜਾਵੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜ਼ੀ, 30 ਮਿੰਟ ਦੀ ਹੋਵੇਗੀ।

ਉਨ੍ਹਾਂ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਸਬ ਡਵੀਜ਼ਨ ਪੱਧਰ ਉਤੇ ਇਸਦੀ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਮੁੱਚੇ ਸੁਰੱਖਿਆ ਪ੍ਰਬੰਧ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਿੰਡਾਂ ਵਿੱਚ ਢੁੱਕਵੀਂ ਜਗ੍ਹਾ ਦੀ ਚੋਣ, ਸੰਗਤ ਲਈ ਬੈਠਣ ਵਿਵਸਥਾ ਤੇ ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧ, ਸਾਫ ਸਫਾਈ, ਰੌਸ਼ਨੀ ਵਿਵਸਥਾ ਆਦਿ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

Leave a Comment

Advertisment

You May Like This