Code Of Ethics

Download app

Subscribe To Print Edition

ਪੇਂਡੂ ਬੇਰੋਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 13 ਜੁਲਾਈ ਤੋਂ ਸ਼ੁਰੂ

ਗੁਰਦਾਸਪੁਰ 7 ਜੁਲਾਈ :- ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸਾ ਅਨੁਸਾਰ ਅਤੇ ਬਰਜਿੰਦਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਮਿਤੀ 13 ਜੁਲਾਈ ਤੋਂ 24 ਜੁਲਾਈ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ 10 ਜੁਲਾਈ ਤੱਕ ਅਰਜੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 13 ਜੁਲਾਈ ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ /ਲੜਕੀਆਂ ਜ਼ੋ ਘੱਟੋ ਘੱਟ 5 ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।ਇਸ ਦੇ ਨਾਲ ਕੈਟਲ ਸ਼ੈਡ, ਮਿਲਕਿੰਗ ਮਸ਼ੀਨ , ਫੋਡਰ ਹਾਰਵੈਸਟਰ ਅਤੇ ਹੋਰ ਮਸ਼ੀਨਰੀ ਆਦਿ ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।

ਚਾਹਵਾਨ ਲੜਕੇ/ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ।

ਵਧੇਰੇ ਜਾਣਕਾਰੀ ਲਈ ਫੌਨ ਨੰ 8054800880,7508973471,7888850893,9878345930 ਅਤੇ 9417766062 ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisment

You May Like This