Code Of Ethics

Download app

Subscribe To Print Edition

China Factory Fire: ਚੀਨ ਦੀ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ, 28 ਹਲਾਕ

ਰਾਸ਼ਟਰਪਤੀ ਨੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਆਖਿਆ

featured-img

ਚੀਨ ਦੇ ਜਿਨਜਿਆਂਗ ਸ਼ਹਿਰ ਵਿੱਚ ਅੱਜ ਇੱਕ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ 28 ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ਨਾਲ ਸਬੰਧਿਤ ਸਾਹਮਣੇ ਆਈਆਂ ਵੀਡੀਓਜ਼ ਵਿੱਚ ਦੇਖਿਆ ਜਾ ਸਕਦਾ ਹੈ ਕਿ ਅੱਗ ਦੀਆਂ ਲਪਟਾਂ ਨੇ ਪੂਰੀ ਇਮਾਰਤ ਅਤੇ ਉਸਦੇ ਆਲੇ-ਦੁਆਲੇ ਦੇ ਹੋਰ ਢਾਂਚਿਆਂ ਨੂੰ ਆਪਣੇ ਲਪੇਟ ਵਿੱਚ ਲਿਆ ਹੋਇਆ ਹੈ। ਅੱਗ ਕਾਰਨ ਪੂਰੀ ਫੈਕਟਰੀ ਪ੍ਰਭਾਵਿਤ ਹੋਈ ਅਤੇ ਅੰਦਰ ਮੌਜੂਦ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲ ਸਕਿਆ।

ਚੀਨ ਦੇ ਐਮਰਜੈਂਸੀ ਪ੍ਰਬੰਧਨ ਮੰਤਰਾਲੇ ਨੇ ਪੂਰਬੀ ਚੀਨ ਦੇ ਫੁਜਿਆਨ ਸੂਬੇ ਦੇ ਕੁਆਂਝੂ ਅਧੀਨ ਪੈਂਦੇ ਜਿਨਜਿਆਂਗ ਸ਼ਹਿਰ ਵਿੱਚ ਲੱਗੀ ਅੱਗ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜਾਂ ਦੀ ਅਗਵਾਈ ਕਰਨ ਲਈ ਇੱਕ ਸਾਂਝੀ ਟੀਮ ਰਵਾਨਾ ਕੀਤੀ ਹੈ। ਮੰਤਰਾਲੇ ਮੁਤਾਬਕ ਇਹ ਅੱਗ ਦੁਪਹਿਰ ਲਗਪਗ 12 ਵਜੇ ਫੈਕਟਰੀ ਦੇ ਅੰਦਰ ਲੱਗੀ ਸੀ।

ਸਰਕਾਰੀ ਖਬਰ ਏਜੰਸੀ ਸਿਨਹੂਆ ਦੀ ਰਿਪੋਰਟ ਅਨੁਸਾਰ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਬਚਾਅ ਮੁਹਿੰਮ ਨੂੰ ਪੂਰੀ ਮੁਸਤੈਦੀ ਨਾਲ ਚਲਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕਰਨ ਅਤੇ ਇਸ ਲਈ ਜ਼ਿੰਮੇਵਾਰ ਜਣਿਆਂ ਦੀ ਜਵਾਬਦੇਹੀ ਤੈਅ ਕਰਕੇ ਕਾਰਵਾਈ ਕਰਨ ਲਈ ਆਖਿਆ ਹੈ।

 

Advertisment

You May Like This