Code Of Ethics

Download app

Subscribe To Print Edition

BKU Rajewal Motorcycle March: ਕਿਸਾਨਾਂ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਮ ਅਧਿਕਾਰੀਆਂ ਨੂੰ ਸੌਂਪੇ ਮੰਗ ਪੱਤਰ

featured-img

BKU Rajewal Motorcycle March: ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਕੱਢਿਆ ਜਾ ਰਿਹਾ ਵਿਸ਼ਾਲ ਮੋਟਰਸਾਈਕਲ ਅਤੇ ਕਾਰਾਂ ਦਾ ਮਾਰਚ ਚੰਡੀਗੜ੍ਹ ਦੇ ਸੈਕਟਰ 34 ਸਥਿਤ ਐਗਜ਼ੀਬਿਸ਼ਨ ਗਰਾਊਂਡ (ਪ੍ਰਦਰਸ਼ਨੀ ਮੈਦਾਨ) ਵਿਖੇ ਪਹੁੰਚ ਗਿਆ ਹੈ। ਕਿਸਾਨਾਂ ਦੇ ਇਸ ਵੱਡੇ ਕਾਫ਼ਲੇ ਦੇ ਪਹੁੰਚਣ ਨਾਲ ਪੂਰਾ ਖੇਤਰ ਕਿਸਾਨੀ ਨਾਅਰਿਆਂ ਨਾਲ ਗੂੰਜ ਉੱਠਿਆ ਹੈ।

ਇੱਥੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਦੇ ਪਾਣੀਆਂ ਦੇ ਅਧਿਕਾਰਾਂ ਦੀ ਰਾਖੀ, ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਪੱਖੀ ਬਣਾਉਣ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (FTA) ਦੇ ਵਿਰੋਧ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ।

ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਰਾਜੇਵਾਲ ਪੰਜਾਬ ਵੱਲੋਂ ਸੂਬੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਅਤੇ ਕਿਸਾਨੀ ਨਾਲ ਜੁੜੀਆਂ ਅਹਿਮ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਵਿਸ਼ਾਲ ਮੋਟਰਸਾਈਕਲ ਰੈਲੀ ਸ਼ੁਰੂ ਕਰ ਦਿੱਤੀ ਗਈ ਸੀ।
ਇਸ ਤੋਂ ਪਹਿਲਾਂ ਯੂਨੀਅਨ ਦੇ ਸੈਂਕੜੇ ਕਾਰਕੁੰਨ ਅਤੇ ਕਿਸਾਨ ਅੱਜ ਸਵੇਰੇ ਮੁਹਾਲੀ ਦੇ ਫੇਜ਼ 8 ਸਥਿਤ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਵਿਖੇ ਇਕੱਠੇ ਹੋਏ, ਜਿੱਥੋਂ ਉਹ ਕਾਫ਼ਲੇ ਦੇ ਰੂਪ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਏ। ਇਸ ਰੈਲੀ ਵਿੱਚ ਪੰਜਾਬ ਭਰ ਤੋਂ ਆਏ ਸੈਂਕੜੇ ਕਿਸਾਨ ਆਪੋ-ਆਪਣੇ ਮੋਟਰਸਾਈਕਲਾਂ ਅਤੇ ਕਾਰਾਂ ਵਿੱਚ ਸਵਾਰ ਹੋ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਇਹ ਮਾਰਚ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਅਤੇ ਪ੍ਰਮੁੱਖ ਚੌਕਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਮੁਹਾਲੀ ਆ ਕੇ ਸਮਾਪਤ ਹੋਵੇਗਾ। ਇਸ ਮਾਰਚ ਦੇ ਚੱਲਦਿਆਂ ਟਰੈਫ਼ਿਕ ਪੁਲੀਸ ਵੱਲੋਂ ਵੀ ਸੁਰੱਖਿਆ ਅਤੇ ਰੂਟ ਡਾਇਵਰਜਨ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ, ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਪੰਜਾਬ ਨਾਲ ਸਬੰਧਤ 20 ਅਹਿਮ ਮੁੱਦਿਆਂ ਨੂੰ ਉਭਾਰਿਆ ਗਿਆ ਹੈ। ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਭੇਜੇ ਗਏ ਮੰਗ ਪੱਤਰ ਵਿੱਚ ਕੇਂਦਰ ਸਰਕਾਰ ਨਾਲ ਸਬੰਧਤ 12 ਪ੍ਰਮੁੱਖ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਹੈ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।