Code Of Ethics

Download app

Subscribe To Print Edition

ਪ੍ਰਾਈਵੇਟ ਸਕੂਲਾਂ ’ਚ ਫੀਸਾਂ ਦੇ ਵਾਧੇ ਦੀ ਹੱਦ ਤੈਅ; ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਰਡੀਨੈਂਸ ਨੂੰ ਹਰੀ ਝੰਡੀ

ਸਾਲਾਨਾ ਸਿਰਫ਼ ਪੰਜ ਫੀਸਦੀ ਫੀਸ ਵਧਾ ਸਕਣਗੇ ਸਕੂਲ; ਨਿਯਮ ਤੋੜਨ ਵਾਲਿਆਂ ਦੀ ਹੋਵੇਗੀ ਵਿੱਤੀ ਆਡਿਟ, ਪਿਛਲੇ 3 ਸਾਲਾਂ ਦੀ ਵਾਧੂ ਫੀਸ ਮਾਪਿਆਂ ਨੂੰ ਮਿਲੇਗੀ ਰਿਫੰਡ

featured-img

ਪੰਜਾਬ ਵਿੱਚ ਗ਼ੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ (Un-aided Private Schools) ਵੱਲੋਂ ਕੀਤੀ ਜਾਂਦੀ ਲੁੱਟ ’ਤੇ ਨੱਥ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਵਿਸ਼ੇਸ਼ ਆਰਡੀਨੈਂਸ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੀ ਅਧਿਕਾਰਤ ਪ੍ਰਵਾਨਗੀ ਦੇ ਦਿੱਤੀ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਨਾਲ ਹੁਣ ਇਹ ਫੀਸ ਨਿਯੰਤਰਣ ਪ੍ਰਣਾਲੀ ਪੂਰੇ ਸੂਬੇ ਵਿੱਚ ਕਾਨੂੰਨੀ ਤੌਰ ’ਤੇ ਲਾਗੂ ਹੋ ਗਈ ਹੈ, ਜਿਸ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ ਫੀਸ ਵਿੱਚ ਪੰਜ ਫੀਸਦੀ ਤੋਂ ਜ਼ਿਆਦਾ ਵਾਧਾ ਨਹੀਂ ਕਰ ਸਕੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੀ ਇਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਲਿਖਿਆ, “ਮਾਨਯੋਗ ਗਵਰਨਰ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਜਿਨ੍ਹਾਂ ਨੇ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹੱਕ ਵਿੱਚ ਲਏ ਸਾਡੇ ਵੱਡੇ ਫ਼ੈਸਲੇ ‘ਤੇ ਮੋਹਰ ਲਗਾ ਦਿੱਤੀ ਹੈ… ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੀ ਲੁੱਟ ਨੂੰ ਨੱਥ ਪਾਉਣ ਲਈ ਸਾਡੀ ਸਰਕਾਰ ਵੱਲੋਂ ਲਿਆਂਦੇ ਗਏ “The Punjab Regulation of Fee of Unaided Education Institutions (Amendment) Ordinance, 2026” ‘ਤੇ ਗਵਰਨਰ ਸਾਹਿਬ ਨੇ ਸਾਈਨ ਕਰ ਦਿੱਤਾ ਹੈ… ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ 5% ਤੋਂ ਵੱਧ ਫੀਸ ਨਹੀਂ ਵਧਾ ਸਕੇਗਾ… ਸਾਡੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਆਮ ਲੋਕਾਂ ਦੀ ਜੇਬ ‘ਤੇ ਪੈਂਦੇ ਵਾਧੂ ਬੋਝ ਨੂੰ ਘਟਾਉਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ…”

 

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।