
ਗੁਰਦਾਸਪੁਰ :- ਦੂਨ ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।
72 ਦੇਸ਼ਾਂ ਦੇ 99,499 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨਾ ਪ੍ਰਭਕੀਰਤ ਦੀ ਬੇਮਿਸਾਲ ਭਾਸ਼ਾਈ ਦੱਖਲਤਾ, ਅਣਥੱਕ ਮਿਹਨਤ, ਦ੍ਰਿੜ਼ ਇਰਾਦੇ ਅਤੇ ਅਕਾਦਮਿਕ ਉਤਕ੍ਰਿਸ਼ਟਤਾ ਦਾ ਸ਼ਾਨਦਾਰ ਪ੍ਰਮਾਣ ਹੈ। ਇਹ ਉਪਲਬਧੀ ਉਸਦੀ ਲਗਨ, ਮਾਪਿਆਂ ਦੇ ਨਿਰੰਤਰ ਸਹਿਯੋਗ ਅਤੇ ਅਧਿਆਪਕਾਂ ਦੇ ਪ੍ਰੇਰਣਾਦਾਇਕ ਮਾਰਗਦਰਸ਼ਨ ਦਾ ਨਤੀਜਾ ਹੈ।
ਇਸ ਮੌਕੇ ਦੂਨ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਸ੍ਰੀ ਗਗਨਦੀਪ ਸਿੰਘ, ਪ੍ਰਿੰਸੀਪਲ ਸ੍ਰੀਮਤੀ ਊਸ਼ਾ ਸ਼ਰਮਾ ਅਤੇ ਸਮੂਹ ਦੂਨ ਪਰਿਵਾਰ ਨੇ ਪ੍ਰਭਕੀਰਤ ਸਿੰਘ ਨੂੰ ਦਿਲੋਂ ਵਧਾਈ ਦਿੰਦਿਆਂ ਉਸਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪ੍ਰਭਕੀਰਤ ਦੀ ਇਹ ਇਤਿਹਾਸਕ ਸਫਲਤਾ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਹ ਭਵਿੱਖ ਵਿੱਚ ਵੀ ਇਨ੍ਹਾਂ ਹੀ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦਾ ਰਹੇਗਾ।




















