ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ’ਚ ਫਿਰ ਛਿੜੀ ਸਿਆਸੀ ਜੰਗ
ਪੰਜਾਬ ਕਾਂਗਰਸ ਦੇ ਅੰਦਰੂਨੀ ਸਿਆਸੀ ਘਮਾਸਾਨ ਅਤੇ ਟਿਕਟਾਂ ਦੀ ਵੰਡ ਨੂੰ ਲੈ ਕੇ ਖਿੱਚੋਤਾਣ ਇੱਕ ਵਾਰ ਫਿਰ ਨਜ਼ਰ ਆ ਰਹੀ ਹੈ। ਗੁਰਦਾਸਪੁਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ (MP) ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਇੱਕ ਪਰਿਵਾਰਕ ਟਿਕਟ ਵਾਲੇ ਬਿਆਨ ਉੱਤੇ ਸਿੱਧਾ ਪਲਟਵਾਰ ਕੀਤਾ ਹੈ। ਰੰਧਾਵਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਉਮੀਦਵਾਰਾਂ ਵਿੱਚ ਜਿੱਤਣ ਦੀ ਸਮਰੱਥਾ ਹੋਵੇ, ਤਾਂ ਇੱਕ ਪਰਿਵਾਰ ਵਿੱਚ ਦੋ ਹੀ ਨਹੀਂ ਬਲਕਿ ਚਾਰ ਟਿਕਟਾਂ ਵੀ ਦਿੱਤੀਆਂ ਜਾ ਸਕਦੀਆਂ ਹਨ’
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਸਾਫ਼ ਕੀਤਾ ਸੀ ਕਿ ਪਾਰਟੀ ਵਿੱਚ ਇੱਕ ਪਰਿਵਾਰ ਤੋਂ ਸਿਰਫ਼ ਇੱਕ ਹੀ ਟਿਕਟ ਦਿੱਤੀ ਜਾਵੇਗੀ। ਰਾਜਾ ਵੜਿੰਗ ਦੇ ਇਸ ਬਿਆਨ ਨੂੰ ਪਾਰਟੀ ਵਿੱਚ ‘ਇੱਕ ਪਰਿਵਾਰ, ਇੱਕ ਟਿਕਟ’ ਦੇ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਸੀ, ਤਾਂ ਜੋ ਹੋਰ ਮਿਹਨਤੀ ਵਰਕਰਾਂ ਨੂੰ ਮੌਕਾ ਦਿੱਤਾ ਜਾ ਸਕੇ।




















