Code Of Ethics

Download app

Subscribe To Print Edition

ਹੜਤਾਲ ’ਤੇ ਗਏ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਦਾ ਸਖ਼ਤ ਸੁਨੇਹਾ: ‘ਗੱਲਬਾਤ ਅਤੇ ਹੜਤਾਲ ਇਕੱਠੀਆਂ ਨਹੀਂ ਚੱਲ ਸਕਦੀਆਂ

ਹੜਤਾਲ ਖਤਮ ਕਰਨ ਤੇ ਹੀ ਹੋਵੇਗੀ ਗੱਲਬਾਤ: ਭਗਵੰਤ ਮਾਨ

featured-img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਹੜਤਾਲ ’ਤੇ ਗਏ ਮੁਲਾਜ਼ਮਾਂ ਲਈ ਸਖਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੜਤਾਲ ਖਤਮ ਕਰਨ ਤੋਂ ਬਾਅਦ ਹੀ ਹੀ ਗੱਲਬਾਤ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਉੱਤੇ ਟਵੀਟ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ, “ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ…  ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ… ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…।’’

ਪੰਜਾਬ ਸਿਵਲ ਸਕੱਤਰੇਤ ਵਿਖੇ ਕੰਮ-ਕਾਜ ਠੱਪ ਕਰਕੇ ਜਬਰਦਸਤ ਰੋਸ ਰੈਲੀ

ਦੂਜੇ ਪਾਸੇ ਪੰਜਾਬ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਅਤੇ ਫਰੰਟ ਵੱਲੋਂ ਦਿੱਤੇ ਸੱਦੇ ਮੁਤਾਬਕ ਅੱਜ ਸੂਬੇ ਦੇ ਸਰਕਾਰੀ ਦਫਤਰ ਮੁਕੰਮਲ ਬੰਦ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਦਫਤਰਾਂ ਵਿੱਚ ਰੋਸ ਰੈਲੀਆਂ ਕਰਕੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਸਕੱਤਰੇਤ ਵਿਖੇ ਮੰਤਰੀਆਂ ਦਾ ਸਮੁੱਚਾ ਸਟਾਫ ਵੀ ਰੈਲੀ ਵਿੱਚ ਸ਼ਾਮਲ ਹੈ। ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਰੈਲੀਆਂ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ 17 ਵਿਖੇ ਪੁਲ਼ ਦੇ ਹੇਠ ਵੱਖ-ਵੱਖ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਵੱਲੋਂ ਅਤੇ ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੀ ਐੱਸ ਆਈ ਈ ਸੀ ਸਟਾਫ ਐਸੋਸੀਏਸ਼ਨ ਵੱਲੋਂ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਸਕੱਤਰੇਤ ਵਿਖੇ ਮੁਲਾਜ਼ਮ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇ ਅੱਜ ਵੀ ਮੁੱਖ ਮੰਤਰੀ ਨਾਲ਼ ਤਾਲਮੇਲ ਕਮੇਟੀ ਦੀ ਤੈਅ ਮੀਟਿੰਗ ਵਿੱਚ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਮੁਲਾਜ਼ਮ ਸੰਘਰਸ਼ ਹੋਰ ਤਿੱਖੇ ਰੂਪ ਵਿੱਚ ਉੱਭਰੇਗਾ ਜਿਸ ਦੀ ਸਿਆਸੀ ਕੀਮਤ “ਆਪ” ਸਰਕਾਰ ਨੂੰ ਚੁਕਾਉਣੀ ਪਵੇਗੀ।

ਮੁੱਖ ਮੰਤਰੀ ਦਫਤਰ ਵੱਲੋਂ ਜਥੇਬੰਦੀਆਂ ਨਾਲ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਸਿਵਲ ਸਕੱਤਰੇਤ ਚੰਡੀਗੜ੍ਹ ਤੋਂ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਕੁਮਾਰ ਫੌਜੀ, ਸਾਹਿਲ ਸ਼ਰਮਾ ਜਲੰਧਰ ਪਹੁੰਚ ਗਏ ਹਨ।

Leave a Comment

Advertisment

You May Like This